05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦੀ ਤਿੰਨ ਰੋਜ਼ਾ ਹੜਤਾਲ ਖ਼ਤਮ

ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

Ad Position 21
No active advertisement
ਕਸਬਾ ਬਰਗਾੜੀ ਦੇ ਛੱਪੜ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਇਕ ਲਿੰਕ ਸੜਕ ’ਤੇ ਭਰਿਆਂ ਹੋਇਆ ਮੀਂਹ ਦਾ ਪਾਣੀ। ਤਸਵੀਰ: ਸੁਖਰਾਜ ਸਿੰਘ ਗੋਂਦਾਰਾ 05-08-2026
ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 25/11) ਨੇ ਤਿੰਨ ਰੋਜ਼ਾ ਹੜਤਾਲ ਨੂੰ ਉਨ੍ਹਾਂ ਦੀਆਂ ਪੰਜਾਬ ਸਰਕਾਰ ਵਲੋਂ ਲਿਖਤੀ ਤੌਰ ’ਤੇ ਮੰਗਾਂ ਮੰਨੇ ਜਾਣ ਬਾਅਦ ਖ਼ਤਮ ਕਰ ਦਿੱਤਾ ਹੈ, ਜਿਸ ਬਾਅਦ ਹੁਣ ਆਮ ਵਾਂਗ ਸੜਕਾਂ ’ਤੇ ਸਰਕਾਰੀ ਬੱਸਾਂ ਦੌੜਨਗੀਆਂ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਬਠਿੰਡਾ ਡਿਪੂ ਦੇ ਪ੍ਰਧਾਨ ਹਰਤਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵਿਭਾਗ ‘ਚ ਪੱਕੇ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਬੀਤੀ 3 ਅਗਸਤ ਤੋਂ 5 ਅਗਸਤ ਤੱਕ ਤਿੰਨ ਰੋਜਾ ਹੜਤਾਲ ਦਾ ਐਲਾਨ ਕੀਤਾ ਸੀ, ਜਿਸ ਦੇ ਦੂਜੇ ਦਿਨ ਅੱਜ 27 ਡੀਪੂਆਂ ਦੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ ਪਰ ਇਸ ਦੌਰਾਨ ਪੰਜਾਬ ਸਰਕਾਰ ਨੇ ਹੱਲ ਦਾ ਰਾਹ ਲੱਭਦਿਆਂ ਯੂਨੀਅਨ ਦੀ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਮੀਟਿੰਗ ਤੈਅ ਕਰਵਾਈ, ਜਿਸ ਵਿਚ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਮੰਨਦੇ ਹੋਏ ਲਿਖਤੀ ਭਰੋਸਾ ਪੱਤਰ ਜਾਰੀ ਕੀਤਾ, ਜਿਸ ਅਨੁਸਾਰ ਪੀਆਰਟੀਸੀ ਦੇ ਸਰਵਿਸ ਰੂਲਜ਼-1981 ਨੂੰ ਲਾਗੂ ਕਰਦੇ ਹੋਏ ਪਨਬਸ ਅਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ। ਇਸ ਤੋਂ ਇਲਾਵਾ ਆਊਟਸੋਰਸ ਮੁਲਾਜ਼ਮਾਂ ਨੂੰ ਮੌਜੂਦਾ ਸੈਸ਼ਨ ਦੌਰਾਨ ਨੀਤੀ ਅਧੀਨ ਲਿਆ ਕੇ ਕੰਟਰੈਕਟ ’ਤੇ ਕਰਨ ਦਾ ਭਰੋਸਾ ਦਿੱਤਾ ਹੈ ਤੇ ਇਹ ਸਾਰੇ ਮਸਲੇ 11 ਅਗਸਤ ਨੂੰ ਹੋਣ ਵਾਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿਚ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਨੂੰ ਇਕ ਮਹੀਨੇ ਦੇ ਅੰਦਰ ਰੱਦ ਕਰਨ ਦੀ ਵੀ ਲਿਖਤੀ ਸਹਿਮਤੀ ਦਿੱਤੀ ਹੈ, ਜਿਸ ਬਾਅਦ ਉਨ੍ਹਾਂ ਤਿੰਨ ਰੋਜ਼ਾ ਹੜਤਾਲ ਖ਼ਤਮ ਕਰ ਦਿੱਤੀ ਹੈ। ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਜੇਕਰ 14 ਅਗਸਤ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਣ ਵਾਲੀ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮੁੜ ਪੂਰੇ ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਆਨਲਾਈਨ ਕੰਮ ਦਾ ਬਾਈਕਾਟ ਅਗਲੀ ਖ਼ਬਰ ਅੰਮ੍ਰਿਤ ਭਾਰਤ ਸਟੇਸ਼ਨ ਪ੍ਰਾਜੈਕਟ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦਾ ਪੁਨਰ ਵਿਕਾਸ ਪੁਲਿਸ ਵਲੋਂ ਕੇਂਦਰੀ...
Ad Position 24
No active advertisement