70ਵੇਂ ਜ਼ੋਨ ਪੱਧਰੀ ਗਤਕਾ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਸਕੂਲ ਜੇਤੂ
ਨੱਥੂਵਾਲਾ ਗਰਬੀ, 4 ਅਗਸਤ (ਨਵਦੀਪ ਸਿੰਘ)-ਅੱਜ 70ਵੇਂ ਜ਼ੋਨ ਪੱਧਰੀ ਗਤਕਾ ਮੁਕਾਬਲੇ, ਜੋਨ ਸਕੱਤਰ ਸਤਵੀਰ ਕੌਰ ਅਤੇ ਪ੍ਰਧਾਨ ਜਗਜੀਵਨ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਔਲਖ ਵਿਖੇ ਕਰਵਾਏ ਗਏ। ਇਸ ਵਿਚ ਮੇਜਰ ਅਜਾਇਬ ਸਿੰਘ ਸਕੂਲ ਦੇ ਅੰਡਰ-14 ਅਤੇ ਅੰਡਰ-17 ਵਰਗ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।
ਨੱਥੂਵਾਲਾ ਗਰਬੀ, 4 ਅਗਸਤ (ਨਵਦੀਪ ਸਿੰਘ)-ਅੱਜ 70ਵੇਂ ਜ਼ੋਨ ਪੱਧਰੀ ਗਤਕਾ ਮੁਕਾਬਲੇ, ਜੋਨ ਸਕੱਤਰ ਸਤਵੀਰ ਕੌਰ ਅਤੇ ਪ੍ਰਧਾਨ ਜਗਜੀਵਨ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਔਲਖ ਵਿਖੇ ਕਰਵਾਏ ਗਏ। ਇਸ ਵਿਚ ਮੇਜਰ ਅਜਾਇਬ ਸਿੰਘ ਸਕੂਲ ਦੇ ਅੰਡਰ-14 ਅਤੇ ਅੰਡਰ-17 ਵਰਗ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਖਿਡਾਰੀਆਂ ਨੇ ਆਪਣੀ ਬੇਮਿਸਾਲ ਗਤਕਾ ਕਲਾ, ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਹਰ ਮੁਕਾਬਲੇ ਵਿਚ ਜੇਤੂ ਰਹਿ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਸਫਲਤਾ ਨਾਲ ਸਕੂਲ ਨੇ ਜ਼ੋਨ ਪੱਧਰ ’ਤੇ ਆਪਣੀ ਵਿਲੱਖਣ ਪਹਿਚਾਣ ਬਣਾਈ। ਇਸ ਸ਼ਾਨਦਾਰ ਜਿੱਤ ‘ਤੇ ਡਾ. ਐਸ.ਐਸ. ਬਰਾੜ (ਡਾਇਰੈਕਟਰ/ਪ੍ਰਿੰਸੀਪਲ) ਨੇ ਖੇਡ ਇੰਚਾਰਜ ਵੀਰਪਾਲ ਕੌਰ ਅਤੇ ਗਤਕਾ ਕੋਚ ਗੁਰਪ੍ਰੀਤ ਸਿੰਘ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ, ਸਮਰਪਣ ਅਤੇ ਕੋਚਿੰਗ ਟੀਮ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਹੋਰ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।