05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਡੀ . ਏ . ਸੰਬੰਧੀ ਉਚ ਅਦਾਲਤ ਦੇ ਫ਼ੈਸਲੇ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਇਕੱਤਰਤਾ ਪੈਨਸ਼ਨਰਜ਼ ਭਵਨ ਸ੍ਰੀ ਮੁਕਤਸਰ ਸਾਹਿਬ ਹੋਈ। ਜਿਸ ਵਿਚ 3 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 18 ਪ੍ਰਤੀਸ਼ਤ ਡੀ.

Ad Position 21
No active advertisement
ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਇਕੱਤਰਤਾ ਪੈਨਸ਼ਨਰਜ਼ ਭਵਨ ਸ੍ਰੀ ਮੁਕਤਸਰ ਸਾਹਿਬ ਹੋਈ। ਜਿਸ ਵਿਚ 3 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ 18 ਪ੍ਰਤੀਸ਼ਤ ਡੀ.ਏ. ਦਾ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ ਹੱਕ ਵਿਚ ਮਾਨਯੋਗ ਮੁੱਖ ਜੱਜ ਸਾਹਿਬ ਦੇ ਡਵੀਜ਼ਨਲ ਬੈਂਚ ਵਲੋਂ ਦਿੱਤੇ ਫ਼ੈਸਲੇ ’ਤੇ ਮਾਨਯੋਗ ਉੱਚ ਨਿਆਂ ਪਾਲਿਕਾ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਕੇਸ ਜਿਤਾਉਣ ਵਾਲੇ ਵਕੀਲ ਸਾਹਿਬਾਨ ਅਤੇ ਪਟੀਸ਼ਨ ਕਰਤਾ ਅਤੇ ਕੇਸ ਦੀ ਪੈਰਵਾਈ ਕਰਦੇ ਆਗੂ ਸਹਿਬਾਨ ਵਲੋਂ ਕੀਤੀ ਮਿਹਨਤ ਲਈ ਧੰਨਵਾਦ ਕੀਤਾ ਗਿਆ। ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਫ਼ੈਸਲੇ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਸੋਧੇ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਇਕੱਤਰਤਾ ਵਿਚ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ, ਬਲਵੰਤ ਸਿੰਘ ਅਟਵਾਲ, ਹਰਦੇਵ ਸਿੰਘ, ਸੁਖਮੰਦਰ ਸਿੰਘ ਬੇਦੀ, ਕੁਲਦੀਪ ਸਿੰਘ ਬਰਾੜ, ਬਲਜੀਤ ਸਿੰਘ, ਗੁਰਟੇਕ ਸਿੰਘ, ਜਸਵੰਤ ਸਿੰਘ ਬਰਾੜ, ਇੰਦਰ ਸਿੰਘ, ਚੌਧਰੀ ਬਲਬੀਰ ਸਿੰਘ, ਰੋਸ਼ਨ ਲਾਲ ਅਤੇ ਸ਼ਾਮ ਲਾਲ ਨੇ ਭਾਗ ਲਿਆ। ਇਨ੍ਹਾਂ ਸਾਰਿਆਂ ਨੇ ਸਾਂਝੀ ਅਪੀਲ ਕਰਦਿਆਂ ਕਿਹਾ ਕਿ ਪੈਨਸ਼ਨਰਜ਼ ਤਾਲਮੇਲ ਕਮੇਟੀ ਵਲੋਂ ਲਟਕਦੀਆਂ ਮੰਗਾਂ ਮਨਵਾਉਣ ਲਈ 7 ਅਗਸਤ ਨੂੰ ਇਕ ਮਹਾਂ ਰੈਲੀ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਜਿਸ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਇਆ ਜਾਵੇ। ਇਸ ਮਹਾਂ ਰੈਲੀ ਦੀ ਤਿਆਰੀ ਸਬੰਧੀ 5 ਅਗਸਤ ਦਿਨ ਬੁੱਧਵਾਰ ਨੂੰ ਇਕ ਵਿਸ਼ੇਸ਼ ਮੀਟਿੰਗ 12 ਵਜੇ ਪੈਨਸ਼ਨਰਜ਼ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ। ਜਿਸ ਵਿਚ ਸਭ ਸਾਥੀਆਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦੜਾ ਸੱਟਾ ਲਾਉਣ ਦੇ ਦੋਸ਼ਾਂ ਤਹਿਤ ਇਕ ਕਾਬੂ, ਨਾਦੀ ਬਰਾਮਦ ਅਗਲੀ ਖ਼ਬਰ 70ਵੇਂ ਜ਼ੋਨ ਪੱਧਰੀ ਗਤਕਾ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਸਕੂਲ ਜੇਤੂ
Ad Position 24
No active advertisement