ਦੜਾ ਸੱਟਾ ਲਾਉਣ ਦੇ ਦੋਸ਼ਾਂ ਤਹਿਤ ਇਕ ਕਾਬੂ, ਨਾਦੀ ਬਰਾਮਦ
ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਗਾਂਧੀ ਸਕੂਲ ਨਜ਼ਦੀਕ ਦੜਾ ਸੱਟਾ ਲਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਗਾਂਧੀ ਸਕੂਲ ਨਜ਼ਦੀਕ ਦੜਾ ਸੱਟਾ ਲਾਉਂਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਬਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਨੇੜੇ ਗਾਂਧੀ ਸਕੂਲ ਫ਼ਰੀਦਕੋਟ ਮੌਜੂਦ ਸਨ ਤਾਂ ਮੁਖ਼ਬਰ ਖਾਸ ਵਲੋਂ ਇਤਲਾਹ ਦਿੱਤੀ ਗਈ ਕਿ ਰਾਮੇਸ਼ ਕੁਮਾਰ ਟਿੱਡੂ ਪੁੱਤਰ ਲਛਮਣ ਦਾਸ ਵਾਸੀ ਫ਼ਰੀਦਕੋਟ ਜੋ ਨੇੜੇ ਐਗਰੀਕਲਚਰ ਦੀਆਂ ਦੁਕਾਨਾਂ ਪਾਸ ਲੋਕਾਂ ਨੂੰ ਅਵਾਜ਼ਾਂ ਮਾਰ ਮਾਰ ਕੇ ਕਥਿਤ ਤੌਰ ’ਤੇ ਸੱਟਾ ਲਗਾਉਣ ਲਈ ਕਹਿ ਰਿਹਾ ਹੈ। ਜੇਕਰ ਉਸ ਪਰ ਹੁਣੇ ਰੇਡ ਕੀਤੀ ਜਾਵੇ ਤਾਂ ਕਥਿਤ ਦੋਸ਼ੀ ਕਾਬੂ ਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਠੋਸ ਹੋਣ ’ਤੇ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਗਈ ਅਤੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 91 0 ਰੁਪਏ, ਗੱਤਾ, ਪੈਨ ਅਤੇ ਪਰਚੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਜੂਆ ਐਕਟ ਤਹਿਤ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਕਥਿਤ ਦੋਸ਼ੀ ਨੂੰ ਜ਼ਮਾਨਤ ਲੈ ਕੇ ਛੱਡ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।