05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ

ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-08-2026
ਫ਼ਰੀਦਕੋਟ, 4 ਅਗਸਤ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਪਿੰਡ ਚਹਿਲ ਮੌਜੂਦ ਸਨ ਤਾਂ ਨਵ ਦੁਰਗਾ ਭੱਠੇ ਨਜ਼ਦੀਕ ਜਸ਼ਨਪ੍ਰੀਤ ਸਿੰਘ ਉਰਫ਼ ਜਨ ਪੁੱਤਰ ਕੁਲਦੀਪ ਸਿੰਘ ਵਾਸੀ ਨਵਾਂ ਟਹਿਣਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 10 ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਜਗਸੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਭੋਲੂਵਾਲਾ ਰੋਡ ’ਤੇ ਰੇਲਵੇ ਫ਼ਾਟਕ ਨਜ਼ਦੀਕ ਮੋਨੂੰ ਪੁੱਤਰ ਦਿਆ ਰਾਮ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 20 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ 07.17 ਗਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਦੜਾ ਸੱਟਾ ਲਾਉਣ ਦੇ ਦੋਸ਼ਾਂ ਤਹਿਤ ਇਕ ਕਾਬੂ, ਨਾਦੀ ਬਰਾਮਦ
Ad Position 24
No active advertisement