05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੀਰੀ ਪੀਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸੁਆਗਤ ਘੱਟੋ ਘੱਟ ਤਿੰਨ ਬੱਚੇ ਪੈਦਾ ਕਰੋ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਭੁੱਚੋ ਮੰਡੀ, 4 ਅਗਸਤ (ਬਿੱਕਰ ਸਿੰਘ ਸਿੱਧੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਕੱਢੇ ਜਾ ਰਹੇ ਮੀਰੀ ਪੀਰੀ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਲਵੇਰੀਸਰ ਸਾਹਿਬ ਵਿਖੇ ਪਹੁੰਚਣ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਦਾੜ੍ਹੀਆਂ ਰੱਖਣ ਅਤੇ ਸਿੰਘ ਸਜਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਫ਼ਰੀਦਕੋਟ ਦੁਸਹਿਰਾ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਪੱਤਰ ਸੌਂਪਦਾ ਹੋਇਆ। ਅਜੀਤ ਤਸਵੀਰ 05-08-2026
ਭੁੱਚੋ ਮੰਡੀ, 4 ਅਗਸਤ (ਬਿੱਕਰ ਸਿੰਘ ਸਿੱਧੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਕੱਢੇ ਜਾ ਰਹੇ ਮੀਰੀ ਪੀਰੀ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਲਵੇਰੀਸਰ ਸਾਹਿਬ ਵਿਖੇ ਪਹੁੰਚਣ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਦਾੜ੍ਹੀਆਂ ਰੱਖਣ ਅਤੇ ਸਿੰਘ ਸਜਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੁੜੋ, ਬੰਦਾ ਕੋਈ ਨਹੀਂ ਰਹਿਣਾ ਗੁਰੂ ਦਾ ਤਖ਼ਤ ਸਦੀਵੀ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਪੰਥ ਅਤੇ ਗੁਰੂ ਵਿਰੋਧੀ ਸੋਚ ਵਾਲਿਆਂ ਤੋਂ ਦੂਰ ਰਹਿਣ ਲਈ ਕਿਹਾ। ਸਿੱਖਾਂ ਦੀ ਘਟ ਰਹੀ ਅਬਾਦੀ ਦੀ ਚਿੰਤਾਂ ਕਰਦਿਆਂ ਉਨ੍ਹਾਂ ਸਿੱਖਾਂ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਲਈ ਕਿਹਾ। ਨੌਜਵਾਨਾਂ ਨੂੰ ਕੇਸ ਰੱਖ ਅਤੇ ਗੁਰੂ ਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਕਾਲੀ ਦਲ ਦੇ ਜਿਲ੍ਹਾਂ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ, ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਪ੍ਰ ਦੀਪ ਸਿੰਘ ਚਾਂਦਪੁਰ, ਬਾਬਾ ਮੇਜ਼ਰ ਸਿੰਘ ਸੋਢੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਦੇ ਨਹਿੰਗ ਸਿੰਘ ਹਾਜ਼ਰ ਸਨ। ਨਗਰ ਕੀਰਤਨ ਦੇ ਸੁਆਗਤ ਲਈ ਪਹੁੰਚੀਆਂ ਸੰਗਤਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ, ਹਰਮਨਦੀਪ ਕੌਰ ਅਤੇ ਜਸਮੀਨ ਕੌਰ। ਪੰਜਾਬ ਡਰਾਫਟਸਮੈਨ ਐਸੋਸੀਏਸ਼ਨ (ਮਾਨ... ਅਗਲੀ ਖ਼ਬਰ ਹੜਤਾਲ ਖ਼ਤਮ ਕਰਨ ਸਮੇਂ ਮੇਅਰ ਪਦਮਜੀਤ ਮਹਿਤਾ ਨੂੰ ਮੰਗ-ਪੱਤਰ ਸੌਂਪਦੇ ਹੋਏ ਸਫ਼ਾਈ ਸੇਵਕ ਯੂਨੀਅਨ ਆਗੂ। ਹੜਤਾਲ ਖ਼ਤਮ, ਮੁੜ ਕ...
Ad Position 24
No active advertisement