05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੁਖਜੀਤ ਸਿੰਘ ਢਿੱਲਵਾਂ ਪੇਡਾ ਦੇ ਵਾਈਸ ਚੇਅਰਮੈਨ ਵਜੋਂ ਅੱਜ ਸੰਭਾਲਣਗੇ ਅਹੁਦਾ

ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਰਟੀ ਦੇ ਬੀ. ਸੀ ਵਿੰਗ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-08-2026
ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। 5 ਅਗਸਤ ਨੂੰ ਉਹ ਪੇਡਾ ਦਫ਼ਤਰ ਚੰਡੀਗੜ੍ਹ ਵਿਖੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਰਹੇ ਹਨ। ਜ਼ਿਕਰਯੋਗ ਹੈ ਕਿ ਸੁਖਜੀਤ ਸਿੰਘ ਢਿੱਲਵਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਰਹਿ ਚੁੱਕੇ ਹਨ। ਢਿੱਲਵਾਂ ਨੇ ਅਜੇ ਇਹ ਅਹੁਦਾ ਸੰਭਾਲਿਆ ਹੀ ਨਹੀਂ ਸੀ ਕਿ ਬੀਤੇ ਦਿਨੀਂ ਇਕ ਡੈਲੀਗੇਟ ਇਜਲਾਸ ਦੌਰਾਨ ਉਨ੍ਹਾਂ ਨੂੰ ਪਾਰਟੀ ਦੀ ਨੈਸ਼ਨਲ ਕੌਂਸਲ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਵਜੋਂ ਚੁਣਿਆ ਗਿਆ, ਜਿਸ ਫ਼ੈਸਲੇ ਨਾਲ ਇਲਾਕੇ ਵਿਚ ਖੁਸ਼ੀ ਦੀ ਪਾਈ ਜਾ ਰਹੀ ਹੈ। ਇਕ ਗੈਰ ਸਿਆਸੀ ਘਰ ਵਿਚੋਂ ਉਠ ਕੇ ਪਾਰਟੀ ਵਿਚ ਵੱਡੀ ਪਹਿਚਾਣ ਬਣਾਉਣ ਵਾਲੇ ਸੁਖਜੀਤ ਸਿੰਘ ਢਿੱਲਵਾਂ ਦੀ ਵਧੀ ਰਾਜਨੀਤਿਕ ਪੈਂਠ ਨੂੰ ਲੈ ਕੇ ਸਿਆਸੀ ਹਲਕੇ ਹੈਰਾਨ ਹਨ। ਸੁਖਜੀਤ ਸਿੰਘ ਢਿੱਲਵਾਂ 2015 ਵਿਚ ਬੰਗਲੌਰ ਤੋਂ ਇੰਜੀਨੀਅਰਿੰਗ ਦੀ ਵੱਕਾਰੀ ਨੌਕਰੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਕੁਲਵਕਤੀ ਤੌਰ ’ਤੇ ਜੁੱਟ ਗਏ ਸਨ। ਢਿੱਲਵਾਂ ਨੂੰ ਛੋਟੀ ਉਮਰ ’ਚ ਵੱਡੇ ਅਤੇ ਸਨਮਾਨਯੋਗ ਅਹੁਦੇ ਮਿਲ ਜਾਣਾ ਉਨ੍ਹਾਂ ਦੀ ਸਿਆਸੀ ਕਾਬਲੀਅਤ ਨੂੰ ਦਰਸਾਉਂਦਾ ਹੈ, ਜੋ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਗੁਲਜਾਰੀ ਲਾਲ ਝਾਂਬ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ, ਹਰਮਨਦੀਪ ਕੌਰ ਅਤੇ ਜਸਮੀਨ ਕੌਰ। ਪੰਜਾਬ ਡਰਾਫਟਸਮੈਨ ਐਸੋਸੀਏਸ਼ਨ (ਮਾਨ...
Ad Position 24
No active advertisement