05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਸਬੰਧੀ ਵਿਧਾਇਕ ਦੇ ਪੀ.ਏ. ਨੂੰ ਮੰਗ-ਪੱਤਰ

ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੱਧਰੀ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਵੱਖ-ਵੱਖ ਕੈਟੇਗਰੀ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਦਸਮੈਸ਼ ਪਬਲਿਕ ਸਕੂਲ ਕੋਟਕਪੂਰਾ ਦੇ ਖੇਡਾਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਬਦਲੇ ਮੁੱਖ ਮਹਿਮਾਨਾਂ ਪਾਸੋਂ ਸਨਮਾਨ ਹਾਸਿਲ ਕਰਦੇ ਹੋਏ। ਅਜੀਤ ਤਸਵੀਰਾਂ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਦੇ ਨੁਮਾਇੰਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਪੀ.ਏ. ਨੂੰ ਮੰਗ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ 05-08-2026
ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੱਧਰੀ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਵੱਖ-ਵੱਖ ਕੈਟੇਗਰੀ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਦੂਜੀ ਜਮਾਤ ਦੀ ਵਿਦਿਆਰਥਣ ਮਨਰਾਜ ਕੌਰ ਨੇ ਅੰਡਰ-11 ਬੈਡਮਿੰਟਨ ਸਿੰਗਲ ਮੁਕਾਬਲੇ ਵਿਚ ਦੂਜੀ ਪੁਜ਼ੀਸ਼ਨ ਅਤੇ ਅੰਡਰ-11 ਡਬਲਜ਼ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਸੱਤਵੀਂ-ਏ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਅੰਡਰ-13 ਸਿੰਗਲ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ, ਅੰਡਰ-15 ਸਿੰਗਲ ਮੁਕਾਬਲੇ ਵਿਚ ਦੂਜੀ ਪੁਜ਼ੀਸ਼ਨ ਅਤੇ ਅੰਡਰ-15 ਡਬਲਜ਼ ਮੁਕਾਬਲੇ ਵਿਚ ਵੀ ਦੂਜੀ ਪੁਜ਼ੀਸ਼ਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਜਿੱਥੇ ਲੜਕੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਓਥੇ ਹੀ ਲੜਕੇ ਵੀ ਪਿੱਛੇ ਨਹੀਂ ਰਹੇ। ਅੰਡਰ-11 ਸਿੰਗਲ ਵਿਚ ਹਰਕੀਤ ਸਿੰਘ ਨੇ ਪਹਿਲਾ ਸਥਾਨ ਅਤੇ ਅੰਡਰ-13 ਡਬਲ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਪਿ੍ਰੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਟੀਮ-ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਜਸਵੀਰ ਸਿੰਘ ਸੰਧੂ ਅਤੇ ਸਮੂਹ ਸਟਾਫ਼ ਵਲੋਂ ਸਾਰੇ ਵਿਦਿਆਰਥੀਆਂ ਨੂੰ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਦੇ ਬੱਸ ਅੱਡੇ ਦੀ ਕਹਾਣੀ, ਚਾਰ-ਚੁਫ਼ੇਰੇ ਪਾਣੀ-ਪਾਣੀ ਐਸ ਪਾਸੇ ਜਾਵੇ ਕਿ ਔਸ ਪਾਸੇ , ਲੋਕ ਪ੍ਰਸ਼ਾਸਨ ਨੂੰ ਕੋਸਦੇ... ਅਗਲੀ ਖ਼ਬਰ ਗੁਲਜਾਰੀ ਲਾਲ ਝਾਂਬ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ
Ad Position 24
No active advertisement