05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬੇਜ਼ੁਬਾਨ ਪਸ਼ੂਆਂ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦ ਕੀਤੇ ਜਾਣਗੇ ਕਾਓ ਲਿਫਟਰ : ਕੀਮਤੀ ਭਗਤ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਦੀਆਂ ਸੜਕਾਂ ’ਤੇ ਲਾਵਾਰਿਸ ਅਤੇ ਬੇਸਹਾਰਾ ਗਊਧੰਨ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਰਾਜ ਦੇ ਹਰ ਜ਼ਿਲ੍ਹੇ ਅੰਦਰ ਸਰਕਾਰੀ ਕੈਟਲ ਕੰਪਾਊਂਡ ਗਊਸ਼ਾਲਾਵਾਂ ਵਿਚ ਲਾਵਾਰਿਸ ਅਤੇ ਬੇਸਹਾਰਾ ਗਊਧੰਨ ਨੂੰ ਬਹੁਤ ਜਲਦੀ ਪਹੁੰਚਾਉਣ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ, ਇਹ ਜਾਣਕਾਰੀ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਕੀਮਤੀ ਭਗਤ ਨੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ, ਗਊਸ਼ਾਲਾਵਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬਿਮਾਰ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਤੇ ਉਨ੍ਹਾਂ ਨੂੰ ਢੁੱਕਵੀਆਂ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵਲੋਂ ਜਲਦੀ ਹੀ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰਾਂ ਦੀ ਖਰੀਦ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਦੀਆਂ ਸੜਕਾਂ ’ਤੇ ਲਾਵਾਰਿਸ ਅਤੇ ਬੇਸਹਾਰਾ ਗਊਧੰਨ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਰਾਜ ਦੇ ਹਰ ਜ਼ਿਲ੍ਹੇ ਅੰਦਰ ਸਰਕਾਰੀ ਕੈਟਲ ਕੰਪਾਊਂਡ ਗਊਸ਼ਾਲਾਵਾਂ ਵਿਚ ਲਾਵਾਰਿਸ ਅਤੇ ਬੇਸਹਾਰਾ ਗਊਧੰਨ ਨੂੰ ਬਹੁਤ ਜਲਦੀ ਪਹੁੰਚਾਉਣ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ, ਇਹ ਜਾਣਕਾਰੀ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਕੀਮਤੀ ਭਗਤ ਨੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ, ਗਊਸ਼ਾਲਾਵਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬਿਮਾਰ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਤੇ ਉਨ੍ਹਾਂ ਨੂੰ ਢੁੱਕਵੀਆਂ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵਲੋਂ ਜਲਦੀ ਹੀ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰਾਂ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਊਂਆਂ ਦੇ ਚਾਰੇ ਅਤੇ ਖੁਰਾਕ ਲਈ 61 ਰੁਪਏ ਦੀ ਰਾਸ਼ੀ ਪ੍ਰਤੀ ਗਊਧੰਨ ਪ੍ਰਤੀ ਦਿਨ ਜਲਦ ਪਹੁੰਚਾਈ ਜਾਵੇਗੀ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਬੇਜ਼ੁਬਾਨ ਪਸ਼ੂਆਂ ਦੀ ਵੈਕਸੀਨੇਸ਼ਨ ਕੀਤੀ ਜਾਵੇ, ਹਰ ਗਊਸ਼ਾਲਾਵਾਂ ਵਿਚ ਗਊਧੰਨ ਨੂੰ ਚੈਕ ਕਰਨ ਲਈ ਡਾਕਟਰਾਂ ਦੀਆਂ ਦੀ ਡਿਊਟੀਆਂ ਲਗਾ ਈਆਂ ਜਾਣ। ਉਨ੍ਹਾਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨਦੀਪ ਬਰਾੜ, ਏ.ਡੀ.ਸੀ. ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਮਲੋਟ ਪੰਕਜ ਕੁਮਾਰ, ਐਸ.ਡੀ.ਐਮ ਗਿੱਦੜਬਾਹਾ ਅਰਵਿੰਦਰਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ ਔਲਖ, ਮੋਹਿਤ ਸੋਨੀ, ਹਰਮੇਲ ਸਿੰਘ ਸੰਧੂ ਸਮਾਜ ਸੇਵੀ, ਸਮੂਹ ਕਾਰਜ ਸਾਧਕ ਅਫਸਰ, ਬੀ.ਡੀ.ਪੀ.ਓਜ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਆਹੁਦੇਦਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 37 ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ 2 ਦੇਸੀ ਰਿਵਾਲਵਰ ਅਤੇ 13 ਜ਼ਿੰਦਾ... ਅਗਲੀ ਖ਼ਬਰ ਭਾਜਪਾ ਨੂੰ ਮੁੜ ਇਕਜੁੱਟ ਕਰਨਾ ਪਹਿਲੀ ਤਰਜੀਹ : ਭੰਗੇਵਾਲਾ ਨਵੇਂ ਜ਼ਿਲ੍ਹਾ ਪ੍ਰਧਾਨ ਵਜੋਂ ਮਲੋਟ ਪਹੁੰਚਣ ’ ਤੇ ਭਾਜਪਾ ਆਗੂਆ...
Ad Position 24
No active advertisement