05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 37 ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ 2 ਦੇਸੀ ਰਿਵਾਲਵਰ ਅਤੇ 13 ਜ਼ਿੰਦਾ ਰੌਂਦ ਸਮੇਤ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਸ਼ਰਾਰਤੀ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਨਮੀਤ ਸਿੰਘ ਢਿੱਲੋਂ ਐਸ. ਪੀ.

Ad Position 21
No active advertisement
ਗੈਰ ਕਾਨੂੰਨੀ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਵਿਅਕਤੀ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਸ਼ਰਾਰਤੀ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ.) ਅਤੇ ਬਚਨ ਸਿੰਘ ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਕਾਬੂ ਕਰਕੇ ਅਹਿਮ ਸਫਲਤਾ ਹਾਸਿਲ ਕੀਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਬੱਸ ਸਟੈਂਡ ਸੋਹਣੇਵਾਲਾ ਤੋਂ ਪਿੰਡ ਬਧਾਈ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਡਰੇਨ ਪੁਲ ਤੋਂ ਅੱਗੇ ਪਿੰਡ ਬਧਾਈ ਦੇ ਰਕਬੇ ਨੇੜੇ ਪੁੱਜੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਘੁੰਮਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਕਾਨੂੰਨ ਅਨੁਸਾਰ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 1 ਰਿਵਾਲਵਰ ਦੇਸੀ, 1 ਦੇਸੀ ਕੱਟਾ ਅਤੇ 13 ਜ਼ਿੰਦਾ ਰੌਂਦ ਬਰਾਮਦ ਹੋਏ। ਇਸ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹੋਰਡਿੰਗ ਵਿਵਾਦ ਪੁਲਿਸ ਤੱਕ ਪਹੁੰਚਿਆ ਗੋ ਬੈਕ ਬਘੇਲ ਦੇ ਹੋਡਿੰਗ ਲਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਅਗਲੀ ਖ਼ਬਰ ਬੇਜ਼ੁਬਾਨ ਪਸ਼ੂਆਂ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦ ਕੀਤੇ ਜਾਣਗੇ ਕਾਓ ਲਿਫਟਰ : ਕੀਮਤੀ ਭਗਤ
Ad Position 24
No active advertisement