05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਾਬਕਾ ਅਕਾਲੀ ਕੌਂਸਲਰ ਹਰਪਾਲ ਸਿੰਘ ਵਿਰਦੀ ‘ਆਪ’ ਵਿਚ ਸ਼ਾਮਿਲ

ਮਲੋਟ, 4 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਨੂੰ ਮਲੋਟ ਵਿਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦ ਸਾਬਕਾ ਨਗਰ ਕੌਂਸਲਰ ਹਰਪਾਲ ਸਿੰਘ ਵਿਰਦੀ ਅਤੇ ਅਕਾਲੀ ਆਗੂ ਮਨਜੀਤ ਸਿੰਘ ਵਿਰਦੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ। ਚੰਡੀਗੜ੍ਹ ਵਿਖੇ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 05-08-2026
ਮਲੋਟ, 4 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਨੂੰ ਮਲੋਟ ਵਿਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦ ਸਾਬਕਾ ਨਗਰ ਕੌਂਸਲਰ ਹਰਪਾਲ ਸਿੰਘ ਵਿਰਦੀ ਅਤੇ ਅਕਾਲੀ ਆਗੂ ਮਨਜੀਤ ਸਿੰਘ ਵਿਰਦੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ। ਚੰਡੀਗੜ੍ਹ ਵਿਖੇ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ। ਉਨ੍ਹਾਂ ਨੇ ਦੋਵਾਂ ਆਗੂਆਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਜੋਨੀ ਗਰਗ, ਸੋਮਨਾਥ ਕਾਲੜਾ ਅਤੇ ਅਰਸ਼ ਸਿੱਧੂ (ਪੀ.ਏ.) ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ’ਚ ਭਰਵੀਂ ਸ਼ਮੂਲੀਅਤ ਕਰੇਗੀ ਜੀ.ਟੀ.ਯੂ. ਅਗਲੀ ਖ਼ਬਰ ਕਾਂਗਰਸ ਹੋਰਡਿੰਗ ਵਿਵਾਦ ਪੁਲਿਸ ਤੱਕ ਪਹੁੰਚਿਆ ਗੋ ਬੈਕ ਬਘੇਲ ਦੇ ਹੋਡਿੰਗ ਲਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ
Ad Position 24
No active advertisement