ਐਮ.ਏ .ਪੰਜਾਬੀ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ
ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਏ.
ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. (ਪੰਜਾਬੀ) ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਐਮ.ਐਮ.ਡੀ ਡੀ.ਏ.ਵੀ ਕਾਲਜ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੇ ਪਿ੍ਰੰ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 1064/1600, ਹੁਸਨਪ੍ਰੀਤ ਸਿੰਘ 1030/1600 ਅਤੇ ਰਮਨਦੀਪ ਕੌਰ ਨੇ 1023/1600 ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰ. ਰਾਜੇਸ਼ ਮਹਾਜਨ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਭਾਗੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੰਦਿਆਂ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬੀ ਵਿਭਾਗ ਮੁਖੀ ਡਾ. ਚੰਦਰ ਪ੍ਰਕਾਸ਼ ਨੇ ਖੁਸ਼ੀ ਸਾਂਝੀ ਕਰਦਿਆਂ ਵਿਭਾਗ ਅਧਿਆਪਕਾਂ ਸਰਬਜੀਤ ਕੌਰ ਅਤੇ ਸੁਖਪ੍ਰੀਤ ਕੌਰ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।