256 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਐਸ.
ਹ
ਹੈਰੋਇਨ ਸਮੇਤ ਕਾਬੂ ਕੀਤਾ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ
05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ.) ਅਤੇ ਰਸ਼ਪਾਲ ਸਿੰਘ, ਡੀ.ਐਸ.ਪੀ. (ਡੀ.) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਉਨ੍ਹਾਂ ਦੀ ਪੁਲਿਸ ਟੀਮ ਨੇ ਇਕ ਮਹੱਤਵਪੂਰਨ ਸਫ਼ਲਤਾ ਹਾਸਿਲ ਕਰਦਿਆਂ ਇਕ ਨਸ਼ਾ ਤਸਕਰ ਨੂੰ 256 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਤੋਂ ਫ਼ਿਰੋਜ਼ਪੁਰ ਵੱਲ ਨਾਕਾਬੰਦੀ ਲਈ ਜਾ ਰਹੀ ਸੀ। ਇਸ ਦੌਰਾਨ ਮਾਲਵਾ ਕਾਲਜ ਨੇੜੇ ਨਾਕਾਬੰਦੀ ਕੀਤੀ ਗਈ ਤਾਂ ਫ਼ਿਰੋਜ਼ਪੁਰ ਵਲੋਂ ਇਕ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ, ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਮੁੱਖਾ ਪੁੱਤਰ ਬੋਹੜ ਸਿੰਘ ਪੁੱਤਰ ਕੀਮਾ ਵਾਸੀ ਪਿੰਡ ਫੱਤੂਵਾਲਾ ਸਾਹਮਣੇ ਬਾਬਾ ਖਾਕੀ ਸ਼ਾਹ ਦੀ ਜਗ੍ਹਾ, ਥਾਣਾ ਕੁਲਗੜੀ, ਜ਼ਿਲ੍ਹਾ ਫ਼ਿਰੋਜ਼ਪੁਰ ਦੱਸਿਆ। ਉਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 256 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 221 ਮਿਤੀ 03.08.2026 ਅਧੀਨ ਧਾਰਾ 21(3), 61 ਅਤੇ 85 ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।