05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 37 ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ, ਲੰਬੀ, ਗਿੱਦੜਬਾਹਾ ਦੇ 37 ਲੋੜਵੰਦ ਮਰੀਜ਼ਾਂ ਨੂੰ ਡਾ. ਓਬਰਾਏ ਨੇ ਗੋਦ ਲੈਂਦਿਆਂ ਦਵਾਈਆਂ ਖ਼ਰੀਦਣ ਲਈ 40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਤਾਂ ਜੋ ਇਹ ਲੋਕ ਦਵਾਈਆਂ ਖ਼ਰੀਦ ਕੇ ਨਿਰੋਗ ਜੀਵਨ ਜਿਊਣ ਦੇ ਸਮਰੱਥ ਹੋਣ ਅਤੇ ਡਾ.

Ad Position 21
No active advertisement
ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ, ਲੰਬੀ, ਗਿੱਦੜਬਾਹਾ ਦੇ 37 ਲੋੜਵੰਦ ਮਰੀਜ਼ਾਂ ਨੂੰ ਡਾ. ਓਬਰਾਏ ਨੇ ਗੋਦ ਲੈਂਦਿਆਂ ਦਵਾਈਆਂ ਖ਼ਰੀਦਣ ਲਈ 40 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਤਾਂ ਜੋ ਇਹ ਲੋਕ ਦਵਾਈਆਂ ਖ਼ਰੀਦ ਕੇ ਨਿਰੋਗ ਜੀਵਨ ਜਿਊਣ ਦੇ ਸਮਰੱਥ ਹੋਣ ਅਤੇ ਡਾ. ਐਸ.ਪੀ. ਸਿੰਘ ਓਬਰਾਏ ਨੇ ਆਪਣੀ ਸਮਰੱਥਾ ਅਨੁਸਾਰ ਅੱਗੇ ਤੋਂ ਵੀ (ਜਦੋਂ ਤੱਕ ਦਵਾਈ ਚੱਲਦੀ) ਮੱਦਦ ਕਰਨ ਦਾ ਭਰੋਸਾ ਦਿੱਤਾ। ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਲੋੜਵੰਦ ਮਰੀਜ਼ਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ, ਬਲਦੇਵ ਸਿੰਘ ਮਾਂਗਟ ਕੇਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ, ਹਰਮਨਦੀਪ ਕੌਰ ਅਤੇ ਜਸਮੀਨ ਕੌਰ। ਗੁਰੂ ਨਾਨਕ ਕਾਲਜ ਦੇ ਕਾਮਰਸ ਵਿਭਾਗ... ਅਗਲੀ ਖ਼ਬਰ 256 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
Ad Position 24
No active advertisement