05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੋਹਣ ਸਿੰਘ ਸੰਧੂ ਬਰੀਵਾਲਾ ਨਮਿਤ ਅੰਤਿਮ ਅਰਦਾਸ ਕੱਲ੍ਹ ਨੂੰ ਵੱਖ - ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜਸਪਾਲ ਸਿੰਘ ਸੰਧੂ ਕਰਮਚਾਰੀ ਖੇਤੀਬਾੜੀ ਸਹਿਕਾਰੀ ਬੈਂਕ ਫ਼ਰੀਦਕੋਟ ਅਤੇ ਸੁਖਵਿੰਦਰ ਸਿੰਘ ਸੰਧੂ ਕਰਮਚਾਰੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਸਤਿਕਾਰਯੋਗ ਪਿਤਾ ਅਤੇ ਤੇਜਿੰਦਰ ਸਿੰਘ ਸੰਧੂ (ਪੀ. ਏ.

Ad Position 21
No active advertisement
ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜਸਪਾਲ ਸਿੰਘ ਸੰਧੂ ਕਰਮਚਾਰੀ ਖੇਤੀਬਾੜੀ ਸਹਿਕਾਰੀ ਬੈਂਕ ਫ਼ਰੀਦਕੋਟ ਅਤੇ ਸੁਖਵਿੰਦਰ ਸਿੰਘ ਸੰਧੂ ਕਰਮਚਾਰੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਸਤਿਕਾਰਯੋਗ ਪਿਤਾ ਅਤੇ ਤੇਜਿੰਦਰ ਸਿੰਘ ਸੰਧੂ (ਪੀ.ਏ. ਭਾਈ ਰਾਹੁਲ ਸਿੱਧੂ) ਤੇ ਖੁਸ਼ਪਿੰਦਰ ਸੰਧੂ ਦੇ ਦਾਦਾ ਸ: ਸੋਹਣ ਸਿੰਘ ਸੰਧੂ ਵਾਸੀ ਬਰੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਤੇ ਹਲਕਾ ਇੰਚਾਰਜ ਕੋਟਕਪੂਰਾ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਅਤੇ ਇਲਾਕਾ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ਦੀ ਘੜੀ ਵਿਚ ਸਮੂਹ ਸੰਧੂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਸ: ਸੋਹਣ ਸਿੰਘ ਸੰਧੂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਮਿਤੀ 6 ਅਗਸਤ ਦਿਨ ਵੀਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਪਿੰਡ ਬਰੀਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਯੂਥ ਫੈਸਟੀਵਲ ਦੌਰਾਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਸ਼ਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ
Ad Position 24
No active advertisement