05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਭਾਕਿਯੂ ਏਕਤਾ ਉਗਰਾਹਾਂ ਇਕਾਈ ਦੌਲਾ ਦੀ ਚੋਣ, ਮਿੱਠਾ ਲਾਲ ਦੌਲਾ ਬਣੇ ਇਕਾਈ ਪ੍ਰਧਾਨ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਇਕਾਈ ਦੌਲਾ ਵਿਚ ਕਿਸਾਨ ਹਿੱਤਾਂ ਦੀ ਰੱਖਿਆ ਅਤੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਦੌਲਾ ਦਾ ਗਠਨ ਚੋਣ ਇਜਲਾਸ 6 ਸਾਲਾਂ ਬਾਅਦ ਪ੍ਰਧਾਨ ਜਗਦੇਵ ਸਿੰਘ ਕਾਕਾ ਦੇ ਗ੍ਰਹਿ ਵਿਖੇ ਹੋਇਆ। ਇਕਾਈ ਗਠਨ ਕਰਨ ਮੌਕੇ ਅਬਜ਼ਰਵਰ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ ਦੀ ਦੇਖ ਰੇਖ ਹੇਠ ਹੋਇਆ।

Ad Position 21
No active advertisement
ਅਜੀਤ ਡੈਸਕ 05-08-2026
ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਇਕਾਈ ਦੌਲਾ ਵਿਚ ਕਿਸਾਨ ਹਿੱਤਾਂ ਦੀ ਰੱਖਿਆ ਅਤੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਦੌਲਾ ਦਾ ਗਠਨ ਚੋਣ ਇਜਲਾਸ 6 ਸਾਲਾਂ ਬਾਅਦ ਪ੍ਰਧਾਨ ਜਗਦੇਵ ਸਿੰਘ ਕਾਕਾ ਦੇ ਗ੍ਰਹਿ ਵਿਖੇ ਹੋਇਆ। ਇਕਾਈ ਗਠਨ ਕਰਨ ਮੌਕੇ ਅਬਜ਼ਰਵਰ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ ਦੀ ਦੇਖ ਰੇਖ ਹੇਠ ਹੋਇਆ। ਪਹਿਲਾਂ ਕਾਰਗੁਜ਼ਾਰੀ ਤੇ ਵਿੱਤੀ ਰਿਪੋਰਟ ਪੜ੍ਹੀ ਗਈ। ਇਕਾਈ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਮਿੱਠਾ ਲਾਲ ਦੌਲਾ ਨੂੰ ਇਕਾਈ ਪ੍ਰਧਾਨ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਜਗਦੇਵ ਸਿੰਘ ਕਾਕਾ ਜਨਰਲ ਸਕੱਤਰ, ਕੁਲਵਿੰਦਰ ਸਿੰਘ ਸਹਾਇਕ ਸਕੱਤਰ, ਨਾਹਰ ਸਿੰਘ ਨੂੰ ਖਜ਼ਾਨਚੀ ਚੁਣਿਆਂ ਗਿਆ ਜਦਕਿ ਕਮੇਟੀ ਮੈਂਬਰ ਸਾਧੂ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਜਗਸੀਰ ਸਿੰਘ, ਲਾਭ ਸਿੰਘ, ਕੁਲਦੀਪ ਆਦਿ ਸਰਬਸੰਮਤੀ ਨਾਲ ਚੁਣੇ ਗਏ। ਇਸ ਮੌਕੇ ਵਿਸ਼ੇਸ ਤੌਰ ’ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕੇ ਰਾਜਨੀਤਿਕ ਪਾਰਟੀਆਂ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਹਾਸਿਲ ਕਰਦੀਆਂ ਆ ਰਹੀਆਂ ਹਨ ਪਰ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੀ ਸੇਵਾ ਕਰਦੀਆਂ ਆ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰੋਫੈਸਰ (ਡਾ.) ਬਲਜੀਤ ਸਿੰਘ ਗਿੱਲ ਸੀ.ਜੀ.ਐਮ ਕਾਲਜ ਮੋਹਲਾਂ ’ਚ ਬਣੇ ਰੈਗੂਲਰ ਪ੍ਰਿੰਸੀਪਲ ਅਗਲੀ ਖ਼ਬਰ ਯੂਥ ਫੈਸਟੀਵਲ ਦੌਰਾਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਸ਼ਨ
Ad Position 24
No active advertisement