05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹੜਤਾਲ ਖ਼ਤਮ ਕਰਨ ਸਮੇਂ ਮੇਅਰ ਪਦਮਜੀਤ ਮਹਿਤਾ ਨੂੰ ਮੰਗ-ਪੱਤਰ ਸੌਂਪਦੇ ਹੋਏ ਸਫ਼ਾਈ ਸੇਵਕ ਯੂਨੀਅਨ ਆਗੂ। ਹੜਤਾਲ ਖ਼ਤਮ, ਮੁੜ ਕੰਮ ’ਤੇ ਪਰਤੇ 1500 ਤੋਂ ਵੱਧ ਸਫ਼ਾਈ ਸੇਵਕ, ਸਫ਼ਾਈ ਦਾ ਕੰਮ ਸ਼ੁਰੂ

ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ’ਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਾਮਿਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਨਗਰ ਨਿਗਮ ਬਠਿੰਡਾ 1500 ਤੋਂ ਵੱਧ ਸਫ਼ਾਈ ਸੇਵਕ ਵੀ ਮੁੜ ਕੰਮ ’ਤੇ ਪਰਤ ਆਏ ਹਨ, ਜਿੰਨਾਂ ਨੇ ਸ਼ਹਿਰ ’ਚ ਸਫ਼ਾਈ ਵਗ਼ੈਰਾ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮੇਅਰ ਪਦਮਜੀਤ ਮਹਿਤਾ ਨੇ ਸਫ਼ਾਈ ਕਰਮੀਆਂ ਦੇ ਧਰਨੇ ’ਚ ਪੁੱਜ ਕੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮੰਗ-ਪੱਤਰ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 05-08-2026
ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ’ਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਾਮਿਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਨਗਰ ਨਿਗਮ ਬਠਿੰਡਾ 1500 ਤੋਂ ਵੱਧ ਸਫ਼ਾਈ ਸੇਵਕ ਵੀ ਮੁੜ ਕੰਮ ’ਤੇ ਪਰਤ ਆਏ ਹਨ, ਜਿੰਨਾਂ ਨੇ ਸ਼ਹਿਰ ’ਚ ਸਫ਼ਾਈ ਵਗ਼ੈਰਾ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮੇਅਰ ਪਦਮਜੀਤ ਮਹਿਤਾ ਨੇ ਸਫ਼ਾਈ ਕਰਮੀਆਂ ਦੇ ਧਰਨੇ ’ਚ ਪੁੱਜ ਕੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮੰਗ-ਪੱਤਰ ਹਾਸਲ ਕੀਤਾ। ਮੇਅਰ ਨੇ ਕਿਹਾ ਕਿ ਆਉਣ ਵਾਲੇ ਕੁਝ ਹੀ ਦਿਨਾਂ ਵਿਚ ਪੂਰੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਪੂਰੀ ਤਰ੍ਹਾਂ ਸਧਾਰਨ ਹੋ ਜਾਵੇਗੀ ਅਤੇ ਬਠਿੰਡਾ ਪਹਿਲਾਂ ਨਾਲੋਂ ਵੀ ਵੱਧ ਸਾਫ਼-ਸੁਥਰਾ ਤੇ ਸੁੰਦਰ ਨਜ਼ਰ ਆਵੇਗਾ, ਕਿਉਂਕਿ ਹੜਤਾਲ ਖ਼ਤਮ ਹੋਣ ਤੋਂ ਬਾਅਦ ਵਾਲਮੀਕੀ ਸਮਾਜ, ਸੀਵਰੇਜ ਬੋਰਡ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਹੈ ਕਿ ਹੁਣ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਸ਼ਹਿਰ ਦੇ ਹਰ ਵਾਰਡ, ਗਲੀ ਅਤੇ ਬਾਜ਼ਾਰ ਨੂੰ ਪਹਿਲ ਦੇ ਆਧਾਰ ’ਤੇ ਸਾਫ਼-ਸੁਥਰਾ ਕੀਤਾ ਜਾਵੇਗਾ।ਮੇਅਰ ਨੇ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਦੇ ਬਾਵਜੂਦ ਨਿਗਮ ਦੀ ਟੀਮ ਨੇ ਸਾਰੀ ਰਾਤ ਮਿਹਨਤ ਕਰਕੇ ਸ਼ਹਿਰ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ।ਮੇਅਰ ਨੇ ਕਿਹਾ ਕਿ ਕੁਝ ਬਾਜ਼ਾਰਾਂ ਵਿ ਚ ਇੰਟਰਲਾਕਿੰਗ ਟਾਈਲਾਂ ਲੱਗਣ ਤੋਂ ਬਾਅਦ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਹੈ, ਜਿਸ ਦਾ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਇਸ ਦਾ ਪੱਕਾ ਹੱਲ ਕੱਢਿਆ ਜਾ ਰਿਹਾ।ਉਨ੍ਹਾਂ ਸਮੂਹ ਨਾਗਰਿਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਸੰਬੰਧੀ ਭਾਕਿਯੂ ਡਕੌਂਦਾ (ਧਨੇਰ) ਦੀ ਮੀਟਿੰਗ ਅਗਲੀ ਖ਼ਬਰ ਯੂਨੀਵਰਸਿਟੀ ਨੇ ਗਰੋਜ਼-ਬੇਕਰਟ ਪ੍ਰਾਈਵੇਟ ਲਿਮਟਿਡ ਦੇ ਦੌਰੇ ਰਾਹੀਂ ਉਦਯੋਗ-ਅਕਾਦਮਿਕ ਸਾਂਝ ਨੂੰ ਕੀਤਾ ਹੋਰ ਮਜ਼ਬੂਤ
Ad Position 24
No active advertisement