05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਨੇ ਜੈਤੋ ਹਲਕੇ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਹਲਕਾ ਜੈਤੋ ਨੂੰ ਮਿਲੀ ਜੁਝਾਰੂ ਅਤੇ ਮਿਹਨਤੀ ਟੀਮ - ਸੂਬਾ ਸਿੰਘ ਬਾਦਲ

ਜੈਤੋ, 5 ਅਗਸਤ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜੈਤੋ ਦੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ ਨੇ ਕੀਤੀ।

Ad Position 21
No active advertisement
ਮਾਊਂਟ ਲਰਨਿੰਗ ਜੂਨੀਅਰਜ਼ ਸਕੂਲ ਵਿਖੇ ਇੰਟਰ-ਹਾਊਸ ਬਹਿਸ ਮੁਕਾਬਲੇ ’ਚ ਜੇਤੂ ਬੱਚਿਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। ਅਜੀਤ ਤਸਵੀਰ ਸਰਕਲ ਰੋੜੀਕਪੂਰਾ ਤੋਂ ਯੂਥ ਵਿੰਗ ਦੇ ਚੁਣੇ ਗਏ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਨੂੰ ਸਿਰੋਪਾਓ ਭੇਟ ਕਰਨ ਦੌਰਾਨ ਸੂਬਾ ਸਿੰਘ ਬਾਦਲ, ਬਲਕਾਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ, ਯਾਦਵਿੰਦਰ ਸਿੰਘ, ਬਲਵੰਤ ਸਿੰਘ, ਰਾਜਪਾਲ ਸਿੰਘ, ਨਿਰਮਨ ਸਿੰਘ ਨਿੰਮਾ, ਮਨਦੀਪ ਸਿੰਘ ਗੁਰਤੇਪਾਲ ਸਿੰਘ, ਸਿਕੰਦਰ ਸਿੰਘ ਗਿੱਲ ਤੇ ਹੋਰ। ਤਸਵੀਰ : ਗੁਰਮੀਤਪਾਲ ਰੋੜੀਕਪੂਰਾ 06-08-2026
ਜੈਤੋ, 5 ਅਗਸਤ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜੈਤੋ ਦੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ ਨੇ ਕੀਤੀ। ਮੀਟਿੰਗ ਦੌਰਾਨ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਦੀ ਹਾਜ਼ਰੀ ਵਿਚ ਸਰਕਲ ਰੋੜੀਕਪੂਰਾ ਅਤੇ ਸਰਕਲ ਜੈਤੋ (ਦਿਹਾਤੀ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਰਾਜਪਾਲ ਸਿੰਘ ਬਰਾੜ, ਸਾਬਕਾ ਸਰਪੰਚ ਡੇਲਿਆਂਵਾਲੀ ਨੂੰ ਸਰਕਲ ਰੋੜੀਕਪੂਰਾ ਅਤੇ ਨੰਬਰਦਾਰ ਗੁਰਤੇਗਪਾਲ ਸਿੰਘ ਸੀਰਾ, ਸਾਬਕਾ ਬਲਾਕ ਸੰਮਤੀ ਮੈਂਬਰ ਨੂੰ ਸਰਕਲ ਜੈਤੋ (ਦਿਹਾਤੀ) ਦੇ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਰਾਮੇਆਣਾ ਦੇ ਨੌਜਵਾਨ ਆਗੂ ਸੁਖਜਿੰਦਰ ਸਿੰਘ ਧਾਲੀਵਾਲ, ਪੁੱਤਰ ਦਲਜਿੰਦਰ ਸਿੰਘ (ਭੋਲਾ) ਧਾਲੀਵਾਲ ਨੂੰ ਸਰਕਲ ਰੋੜੀਕਪੂਰਾ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ। ਸਰਕਲ ਰੋੜੀਕਪੂਰਾ ਦੀ ਨਵੀਂ ਟੀਮ ਵਿਚ ਹਰਚਰਨ ਸਿੰਘ ਬਿੰਦੂ ਨੂੰ ਬੀ.ਸੀ. ਵਿੰਗ, ਮੱਖਣ ਸਿੰਘ ਮੱਤਾ ਨੂੰ ਐੱਸ.ਸੀ. ਵਿੰਗ, ਵਰਿੰਦਰਪਾਲ ਸਿੰਘ ਅਜੀਤ ਗਿੱਲ ਨੂੰ ਆਈ.ਟੀ. ਵਿੰਗ ਅਤੇ ਪਰਮਜੀਤ ਕੌਰ ਢੈਪਈ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸੇ ਤਰ੍ਹਾਂ ਸਰਕਲ ਜੈਤੋ (ਦਿਹਾਤੀ) ਵਿਚ ਹਰਮੰਦਰ ਸਿੰਘ ਸੇਵਾ-ਮੁਕਤ ਪੁਲਿਸ ਅਧਿਕਾਰੀ ਨੂੰ ਬੀ.ਸੀ. ਵਿੰਗ ਦਾ ਪ੍ਰਧਾਨ, ਪੱਪੂ ਸਿੰਘ ਨੰਬਰਦਾਰ (ਕੋਠੇ ਥਰੋੜਾਂ) ਨੂੰ ਐਸ.ਸੀ. ਵਿੰਗ ਅਤੇ ਜਸਪਾਲ ਕੌਰ (ਕੋਠੇ ਦਿਹਾਤੀ ਜੈਤੋ) ਨੂੰ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕਾ ਜੈਤੋ ਨੂੰ ਪਾਰਟੀ ਦੀ ਇਕ ਨਵੀਂ, ਜੁਝਾਰੂ ਅਤੇ ਮਿਹਨਤੀ ਟੀਮ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ, ਜਿਸ ਨਾਲ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ, ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਹਲਕਾ ਜੈਤੋ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਅਮਰਪ੍ਰੀਤ ਸਿੰਘ ਪਾਲੀ ਚੇਅਰਮੈਨ ਬਰਗਾੜੀ, ਨਿਰਮਲ ਸਿੰਘ ਨਿੰਮਾ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਸਾਬਕਾ ਪੰਚ ਰੋੜੀਕਪੂਰਾ, ਗੁਰਚਰਨ ਸਿੰਘ ਐਮ.ਸੀ. ਜੈਤੋ, ਗੁਰਪ੍ਰੀਤ ਸਿੰਘ ਬਰਾੜ ਰਾਮੂੰਵਾਲਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਬੰਟੀ ਨੰਬਰਦਾਰ ਰਾਮੂੰਵਾਲਾ, ਗੁਰਮੇਲ ਸਿੰਘ ਮਿਰਾਬ ਪੰਚ ਰਾਮੂੰਵਾਲਾ, ਗਗਨ ਮਾਨ ਰਾਮੂਵਾਲਾ, ਜਸਵਿੰਦਰ ਸਿੰਘ ਰੋਮਾਣਾ ਅਲਬੇਲ ਸਿੰਘ, ਰਾਜਦੀਪ ਸਿੰਘ ਮੱਤਾ, ਕੁਲਵੰਤ ਸਿੰਘ ਖੱਚੜਾਂ, ਗੋਰਾ ਸਿੰਘ, ਕੌਰ ਸਿੰਘ, ਹਰਗੋਬਿੰਦ ਸਿੰਘ ਢੈਪਈ, ਪਵਿੱਤਰ ਸਿੰਘ ਬਰਾੜ ਢੈਪਈ, ਬੇਅੰਤ ਸਿੰਘ, ਸਾਰਜ ਸਿੰਘ ਸਾਬਕਾ ਸਰਪੰਚ ਕਾਸਿਮ ਭੱਟੀ, ਨੈਬ ਸਿੰਘ ਨੰਬਰਦਾਰ, ਬੇਅੰਤ ਸਿੰਘ ਬੋਘਾ ਸਾਬਕਾ ਸਰਪੰਚ, ਜੱਗੀ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਲੱਖਾ ਸਾਬਕਾ ਸਰਪੰਚ ਅਜਿੱਤ ਗਿੱਲ ਤੇ ਪ੍ਰਭਦੀਪ ਸਿੰਘ ਤੋਂ ਇਲਾਵਾ ਵੱਡੀ ਵਰਕਰ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿਚ ਨਵੇਂ ਅਹੁਦੇਦਾਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਹਲਕਾ ਜੈਤੋ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਮਨਾਉਣ ਲਈ ਕਿਸਾਨ ਯੂਨੀਅਨ ਵਲੋਂ ਸਪੀਕਰ ਸੰਧਵਾਂ ਦੇ ਘਰ ਅੱਗੇ ਵਿਸ਼ਾਲ ਰੋਸ ਧਰਨਾ ਅਗਲੀ ਖ਼ਬਰ ਮਨਿਸਟਰੀਅਲ ਕਾਮਿਆਂ ਵਲੋਂ ਦੋ ਰੋਜ਼ਾ ਕਲਮਛੋੜ ਹੜਤਾਲ ਕਰਕੇ ਦਫ਼ਤਰੀ ਕੰਮ ਮੁਕੰਮਲ ਠੱਪ
Ad Position 24
No active advertisement