05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰਜੰਟ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ

ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਅੱਜ ਸਥਾਨਕ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਅਤੇ ਮਨਪ੍ਰੀਤ ਸਿੰਘ ਭੋਲੂਵਾਲਾ ਦੀ ਅਗਵਾਈ ਵਿਚ ਕੀਤਾ ਗਿਆ। ਦਲੇਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ ਨੇ ਗੁਰਜੰਟ ਸਿੰਘ ਗਿੱਲ ਸਿਰਸੜੀ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਅੱਜ ਸਥਾਨਕ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਅਤੇ ਮਨਪ੍ਰੀਤ ਸਿੰਘ ਭੋਲੂਵਾਲਾ ਦੀ ਅਗਵਾਈ ਵਿਚ ਕੀਤਾ ਗਿਆ। ਦਲੇਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ ਨੇ ਗੁਰਜੰਟ ਸਿੰਘ ਗਿੱਲ ਸਿਰਸੜੀ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਪਾਰਟੀ ਲਈ ਅਜਿਹੇ ਵਰਕਰਾਂ ਦੀ ਲੋੜ ਹੈ। ਪਾਰਟੀ ਵਿਚ ਗੁਰਜੰਟ ਸਿੰਘ ਗਿੱਲ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਇਸ ਸਮਾਗਮ ਵਿਚ 30-35 ਵਿਅਕਤੀਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਵਰਕਰ ਜਦੋਂ ਮਰਜ਼ੀ ਦਫ਼ਤਰ ਵਿਚ ਉਨ੍ਹਾਂ ਨੂੰ ਆ ਕੇ ਮਿਲ ਸਕਦਾ ਹੈ ਤੇ ਉਸ ਦਾ ਕੰਮ ਵੀ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਗੁਰਜੰਟ ਸਿੰਘ ਗਿੱਲ ਸਿਰਸੜੀ ਪਹਿਲਾਂ ਬਹੁਜਨ ਸਮਾਜ ਪਾਰਟੀ ਵਿਚ ਚੰਗੇ ਅਹੁਦੇ ’ਤੇ ਸਨ ਬਾਅਦ ਵਿਚ ਸ: ਗਿੱਲ ਅਕਾਲੀ ਦਲ (ਪੁਨਰ ਸੁਰਜੀਤ) ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ 2 ਦਸੰਬਰ ਦੇ ਹੁਕਮਨਾਮੇ ਦੇ ਅਨੁਸਾਰ ਸ਼ਾਮਿਲ ਹੋ ਗਏ ਸਨ। ਅਕਾਲੀ ਦਲ (ਪੁਨਰ ਸੁਰਜੀਤ) ਵਿਚ ਮੀਤ ਪ੍ਰਧਾਨ ਸਨ ਪਰ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਨੇ ਆਪਣੇ ਵਰਕਰਾਂ ਨੂੰ ਭਵਿੱਖ ਦੇ ਪ੍ਰੋਗਰਾਮ ਦੇਣ ਵਿਚ ਅਸਫ਼ਲ ਰਹੇ ਤੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਨਿਰਾਸ਼ ਹੋ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸਾਥੀਆਂ ਸਮੇਤ ਸ਼ਾਮਿਲ ਹੋਏ ਹਨ। ਅੱਜ ਕੈਪਟਨ ਭਾਗ ਸਿੰਘ, ਗੁਰਭੇਜ ਸਿੰਘ ਟੀਚਰ ਕਾਲੋਨੀ, ਪਰਮਜੀਤ ਸਿੰਘ, ਅਮਰਜੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ, ਜਿੰਦਾ ਸਿੰਘ ਸਿਰਸੜੀ, ਗੁਰ ਸਿੰਘ, ਜਲੰਧਰ ਸਿੰਘ, ਗੁਰਦੇਵ ਸਿੰਘ, ਫੁੱਲਾ ਸਿੰਘ, ਅਜੈਬ ਸਿੰਘ, ਸੁਖਪਿਆਰ ਸਿੰਘ, ਜਸਵੀਰ ਸਿੰਘ, ਜਗਦੀਪ ਸਿੰਘ, ਜਗਰਾਜ ਸਿੰਘ, ਜਤਿੰਦਰ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ ਟਹਿਣਾ, ਪਰਮਜੀਤ ਸਿੰਘ, ਗੁਲਜ਼ਾਰ ਸਿੰਘ ਟਹਿਣਾ , ਜੋਤੀ ਸਿੰਘ ਟਹਿਣਾ ਆਦਿ ਸ਼ਾਮਿਲ ਹੋਏ ਹਨ। ਸਮਾਗਮ ’ਚ ਕਾਕਾ ਸਿੰਘ ਖਾਰਾ, ਪ੍ਰਿਤਪਾਲ ਸਿੰਘ ਕੋਹਲੀ ਅਤੇ ਗੁਰਜੰਟ ਸਿੰਘ ਗਿੱਲ, ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੇ ਆਪਣਾ ਮਨ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਬਣਾ ਲਿਆ ਹੈ ਤੇ ਇਸ ਪਾਰਟੀ ਦੀ ਸੋਚ ਨੂੰ ਅਪਣਾਉਣ ਲੱਗ ਪਏ ਹਨ। ਇਸ ਮੌਕੇ ਜਸਵੰਤ ਸਿੰਘ ਸ਼ਹਿਰੀ ਪ੍ਰਧਾਨ ਫ਼ਰੀਦਕੋਟ, ਜਗਦੇਵ ਸਿੰਘ ਸੀਨੀਅਰ ਆਗੂ, ਕਾਕਾ ਸਿੰਘ ਬਰਾੜ, ਰਘਵੀਰ ਸਿੰਘ ਹੱਸਨ ਭੱਟੀ, ਸਰਕਲ ਪ੍ਰਧਾਨ ਗੋਲੇਵਾਲਾ ਹਰਮੇਲ ਸਿੰਘ ਪੱਖੀ, ਜਸਵੀਰ ਸਿੰਘ ਜੱਸੀ ਫ਼ਰੀਦਕੋਟ, ਗੁਰਜੰਟ ਸਿੰਘ ਪੱਖੀ, ਕਰਨਵੀਰ ਸਿੰਘ, ਐਡਵੋਕੇਟ ਸੁਖਮੰਦਰ ਸਿੰਘ ਸ਼ੇਖੂਪੁਰੀਆ, ਲਾਲਜੀਤ ਸਿੰਘ ਝੋਟੀਵਾਲਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਮੀਦਵਾਰਾਂ ਨੂੰ ਟਿਕਟਾਂ ਦੇਣ ਵਿਚ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਭੂਮਿਕਾ ਹੋਵੇਗੀ-ਭੁਪੇਸ਼ ਬਘੇਲ ਅਗਲੀ ਖ਼ਬਰ ਕਿਸਾਨਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਵੱਲ ਕੀਤਾ ਕੂਚ
Ad Position 24
No active advertisement