05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਦਸਮੇਸ਼ ਪਬਲਿਕ ਸਕੂਲ ’ਚ ਵੇਸਟ ਸੈਗਰੀਗੇਸ਼ਨ ਜਾਗਰੂਕਤਾ ਗਤੀਵਿਧੀ ਕਰਵਾਈ

ਕੋਟਕਪੂਰਾ, 5 ਅਗਸਤ (ਮੋਹਰ ਸਿੰਘ ਗਿੱਲ)-ਦਸਮੇਸ਼ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਸਵੱਛਤਾ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਬਾਇਓਡੀਗ੍ਰੇਡੇਬਲ, ਰੀਸਾਈਕਲੇਬਲ ਅਤੇ ਨਾਨ-ਰੀਸਾਈਕਲੇਬਲ ਕੂੜੇ ਦੀ ਸਹੀ ਛਾਂਟ ਸਬੰਧੀ ਇਕ ਵਿਸ਼ੇਸ ਡੈਮੋਨਸ਼ਟ੍ਰੇਸਨ ਗਤੀਵਿਧੀ ਕਰਵਾਈ ਗਈ। ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਕੂੜੇ ਦੀ ਪਹਿਚਾਣ ਕਰਵਾਈ ਗਈ ਅਤੇ ਕਲਰ-ਕੋਡ ਵਾਲੇ ਡਸਟਬਿਨਾਂ ਵਿਚ ਕੂੜੇ ਨੂੰ ਸਹੀ ਢੰਗ ਨਾਲ ਵੱਖ-ਵੱਖ ਪਾਉਣ ਬਾਰੇ ਅਭਿਆਸ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਕੋਟਕਪੂਰਾ, 5 ਅਗਸਤ (ਮੋਹਰ ਸਿੰਘ ਗਿੱਲ)-ਦਸਮੇਸ਼ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਸਵੱਛਤਾ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਬਾਇਓਡੀਗ੍ਰੇਡੇਬਲ, ਰੀਸਾਈਕਲੇਬਲ ਅਤੇ ਨਾਨ-ਰੀਸਾਈਕਲੇਬਲ ਕੂੜੇ ਦੀ ਸਹੀ ਛਾਂਟ ਸਬੰਧੀ ਇਕ ਵਿਸ਼ੇਸ ਡੈਮੋਨਸ਼ਟ੍ਰੇਸਨ ਗਤੀਵਿਧੀ ਕਰਵਾਈ ਗਈ। ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਕੂੜੇ ਦੀ ਪਹਿਚਾਣ ਕਰਵਾਈ ਗਈ ਅਤੇ ਕਲਰ-ਕੋਡ ਵਾਲੇ ਡਸਟਬਿਨਾਂ ਵਿਚ ਕੂੜੇ ਨੂੰ ਸਹੀ ਢੰਗ ਨਾਲ ਵੱਖ-ਵੱਖ ਪਾਉਣ ਬਾਰੇ ਅਭਿਆਸ ਕੀਤਾ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਗਤੀਵਿਧੀ ਵਿਚ ਭਾਗ ਲਿਆ ਅਤੇ ਇਹ ਜਾਣਿਆ ਕਿ ਕੂੜੇ ਦੀ ਸਹੀ ਛਾਂਟ ਨਾ ਸਿਰਫ਼ ਸਫਾਈ ਨੂੰ ਯਕੀਨੀ ਬਣਾਉਂਦੀ ਹੈ , ਸਗੋਂ ਵਾਤਾਵਰਨ ਦੀ ਸੁਰੱਖਿਆ ਅਤੇ ਰੀਸਾਈਕਲਿੰਗ ਨੂੰ ਵੀ ਉਤਸ਼ਾਹਿਤ ਕਰਦੀ ਹੈ। ਸਕੂਲ ਦੇ ਪਿ੍ਰੰਸੀਪਲ ਸੁਰਿੰਦਰ ਸਿੰਘ ਟੁਰਨਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਸਵੱਛਤਾ, ਅਨੁਸ਼ਾਸਨ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਦੋਦਾ ਵਿਖੇ ਅੰਗ ਦਾਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਜ਼ੋਨ ਖੇਡ ਮੁਕਾਬਲਿਆਂ ’ਚ ਗੁਰੂ ਨਾਨਕ ਮਿਸ਼ਨ ਸਕੂਲ ਨੇ ਸੋਨ ਤਗਮੇ ਜਿੱਤੇ
Ad Position 24
No active advertisement