ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਰਕਿੰਗ ਕਮੇਟੀ ਮੀਟਿੰਗ ਦੀ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸਕੱਤਰ ਅਮਰਜੀਤ ਪਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ ਨੇ ਦੱਸਿਆ ਕਿ ਪਿਛਲੇ ਦਿਨੀਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਸ੍ਰੀ ਮੁਕਤਸਰ ਸਾਹਿਬ ਨਾਲ ਜੋ ਮੀਟਿੰਗ ਹੋਈ, ਉਸ ’ਤੇ ਤਸੱਲੀ ਪ੍ਰਗਟ ਕੀਤੀ ਗਈ।
ਪ
ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸ਼ਾਮਿਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਤੇ ਹੋਰ ਅਹੁਦੇਦਾਰ। ਅਜੀਤ ਤਸਵੀਰ
06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਰਕਿੰਗ ਕਮੇਟੀ ਮੀਟਿੰਗ ਦੀ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸਕੱਤਰ ਅਮਰਜੀਤ ਪਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ ਨੇ ਦੱਸਿਆ ਕਿ ਪਿਛਲੇ ਦਿਨੀਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਸ੍ਰੀ ਮੁਕਤਸਰ ਸਾਹਿਬ ਨਾਲ ਜੋ ਮੀਟਿੰਗ ਹੋਈ, ਉਸ ’ਤੇ ਤਸੱਲੀ ਪ੍ਰਗਟ ਕੀਤੀ ਗਈ। ਮੀਟਿੰਗ ਵਿਚ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਚੱਲ ਰਹੇ ਸੰਘਰਸ਼ ਦੌਰਾਨ ਸੂਬਾ ਕਮੇਟੀ ਦੇ ਕੀਤੇ ਗਏ ਪ੍ਰੋਗਰਾਮਾਂ ਵਿਚ ਸ੍ਰੀ ਮੁਕਤਸਰ ਸਾਹਿਬ ਡਵੀਜ਼ਨ ਵਲੋਂ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਪ੍ਰਗਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਦਾ ਹੱਲਾ ਤੇਜ਼ ਹੈ, ਜਿਸ ਕਾਰਨ ਪੰਜਾਬ ਸਰਕਾਰ ਚੋਣਾਂ ਦੇ ਦਿਨਾਂ ਵਿਚ ਵੀ ਟੱਸ ਤੋਂ ਮੱਸ ਨਹੀਂ ਹੋ ਰਹੀ। ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਪਹਿਲਾਂ ਵਾਲੀ ਬਿਆਨ ਦੁਹਰਾਈ ਦੱਸਦੀ ਹੈ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਹੁਕਮ ਵੀ ਮੰਨਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਦੀ ਬਜਾਏ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਪਾਣੀ ਦੀਆਂ ਬੁਛਾੜਾਂ, ਰਬੜ ਦੀਆਂ ਗੋਲੀਆਂ, ਅੱਥਰੂ ਗੈਸ ਤੇ ਡਾਂਗਾ ਨਾਲ ਨਿਵਾਜਿਆ ਜਾ ਰਿਹਾ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਹਰ ਕਿਸਮ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅ ਤੇ ਪੰਜਾਬ ਪੈਨਸ਼ਨਰ ਸਾਂਝੇ ਫ਼ਰੰਟ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਕੀਤੇ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪੈਨਸ਼ਨਰ ਸਾਝੇ ਫ਼ਰੰਟ ਦੇ ਸੱਦੇ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਡਵੀਜ਼ਨ ਵਲੋਂ 7 ਅਗਸਤ ਦੇ ਚੰਡੀਗੜ੍ਹ ਮਹਾਂ ਰੈਲੀ ਤੇ ਮਾਰਚ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ 10 ਅਗਸਤ ਦੀ ਭਰਵੀਂ ਜਨਰਲ ਮੀਟਿੰਗ ਵਿਚ ਪੈਨਸ਼ਨਰ ਸਾਥੀਆਂ ਤੇ ਪਰਿਵਾਰਕ ਪੈਨਸ਼ਨਰ ਭੈਣਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਸ਼ਿਵਦੀਪ ਸਿੰਘ ਬਰਾੜ, ਬਲਜੀਤ ਸਿੰਘ ਬਰਾੜ, ਮੇਜਰ ਸਿੰਘ, ਵਿਜੈ ਕੁਮਾਰ ਸੋਈ, ਜਰਨੈਲ ਸਿੰਘ ਆਦਿ ਆਗੂ ਹਾਜ਼ਰ ਸਨ।