ਡੀ.ਏ.ਵੀ. ਕਾਲਜ ਵਿਖੇ ‘ਸੋਮਨਾਥ ਸਵਾਭੀਮਾਨ ਪਰਵ’ ਵਿਸ਼ੇ ’ਤੇ ਭਾਸ਼ਨ ਕਰਵਾਇਆ
ਮਲੋਟ, 5 ਅਗਸਤ (ਪਾਟਿਲ)-ਡੀ. ਏ.
ਮਲੋਟ, 5 ਅਗਸਤ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪ੍ਰਿੰਸੀਪਲ ੲਤ_ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ‘ਸੋਮਨਾਥ ਸਵਾਭੀਮਾਨ ਪਰਵ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਯੋਜਨ ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਮੈਡਮ ਰਿੰਪੂ ਤੇ ਵਿੱਕੀ ਕਾਲੜਾ ਨੇ ਕੀਤਾ। ਇਤਿਹਾਸ ਦੇ ਸਹਾਇਕ ਪ੍ਰੋਫ਼ੈਸਰ ਗੌਰਵ ਕੁਮਾਰ ਨੇ ਇਸ ਵਿਸ਼ੇ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੋਮਨਾਥ ਸਵਾਭੀਮਾਨ ਪਰਵ ਭਾਰਤ ਦੀ ਸ਼ਾਨਦਾਰ ਵਿਰਾਸਤ ਤੇ ਲਚਕੀਲੇਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਇਤਿਹਾਸਕ ਘਟਨਾਵਾਂ ਨੂੰ ਯਾਦ ਰੱਖਣ ਨਾਲ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਨੇ ਭਾਰਤੀ ਸੱਭਿਆਚਾਰ ਤੇ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਐੱਨ.ਐੱਸ.ਐੱਸ. ਵਲੰਟੀਅਰਾਂ ਤੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਲੈਕਚਰ ਵਿਚ ਵੱਡੀ ਗਿਣਤੀ ਵਿਚ ਸਟਾਫ਼ ਮੈਂਬਰ, ਐੱਨ.ਐੱਸ.ਐੱਸ. ਵਲੰਟੀਅਰ ਅਤੇ ਵਿਦਿਆਰਥੀ ਸ਼ਾਮਿਲ ਹੋਏ।