05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਹੋਈ। ਇਸ ਮੌਕੇ ਦੱਸਿਆ ਗਿਆ 7 ਅਗਸਤ ਨੂੰ ਚੰਡੀਗੜ੍ਹ ਵਿਚ ਹੋ ਰਹੀ ਮਹਾਂ ਰੋਸ ਰੈਲੀ ਪੈਨਸ਼ਨਰਜ਼ ਤੇ ਸਮੂਹ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਵਲੋਂ ਪੰਜਾਬ ਸਰਕਾਰ ਤੋਂ 18 ਪ੍ਰਤੀਸ਼ਤ ਡੀ.

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਹੋਈ। ਇਸ ਮੌਕੇ ਦੱਸਿਆ ਗਿਆ 7 ਅਗਸਤ ਨੂੰ ਚੰਡੀਗੜ੍ਹ ਵਿਚ ਹੋ ਰਹੀ ਮਹਾਂ ਰੋਸ ਰੈਲੀ ਪੈਨਸ਼ਨਰਜ਼ ਤੇ ਸਮੂਹ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਵਲੋਂ ਪੰਜਾਬ ਸਰਕਾਰ ਤੋਂ 18 ਪ੍ਰਤੀਸ਼ਤ ਡੀ.ਏ. ਲਾਗੂ ਕਰਵਾਉਣ, ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਲਾਗੂ ਕਰਵਾਉਣ, ਕੱਚੇ ਮੁਲਾਜ਼ਮ ਪੱਕੇ ਕਰਨ, ਪੰਜਾਬ ਦਾ ਪੁਰਾਣਾ ਸਕੇਲ ਬਹਾਲ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਸੰਬੰਧੀ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਨੇ ਭਾਗ ਲਿਆ ਅਤੇ ਫ਼ੈਸਲਾ ਕੀਤਾ ਕਿ 7 ਅਗਸਤ ਦੀ ਚੰਡੀਗੜ੍ਹ ਮਹਾਂ ਰੋਸ ਰੈਲੀ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਭਾਗ ਲੈਣਗੇ। ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ ਕਾਨਫ਼ਰੰਸ ਵਿਚ ਇਹ ਕਹਿਣਾ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਤਨਖ਼ਾਹ ਵੱਧ ਹੈ, ਦੀ ਪੁਰਜ਼ੋਰ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਸਰਕਾਰ ਸੁਪਰੀਮ ਕੋਰਟ ਵਿੱਚ ਜਾਣ ਦੀ ਬਜਾਏ ਮਾਣਯੋਗ ਹਾਈਕੋਰਟ ਦਾ ਫ਼ੈਸਲਾ ਲਾਗੂ ਕਰੇ ਅਤੇ ਟਕਰਾਓ ਦੀ ਨੀਤੀ ਛੱਡੀ ਜਾਵੇ। ਇਸ ਮੌਕੇ ਪ੍ਰਧਾਨ ਕਰਮਜੀਤ ਸ਼ਰਮਾ, ਮੇਜਰ ਸਿੰਘ ਚੌਂਤਰਾ, ਸੁਖਮੰਦਰ ਸਿੰਘ ਬੇਦੀ, ਹਰਦੇਵ ਸਿੰਘ, ਬਲਵੰਤ ਸਿੰਘ ਅਟਵਾਲ, ਕੁਲਦੀਪ ਸਿੰਘ ਬਰਾੜ, ਬਲਜੀਤ ਸਿੰਘ, ਗੁਰਟੇਕ ਸਿੰਘ ਬਰਾੜ, ਜਸਵੰਤ ਸਿੰਘ ਬਰਾੜ, ਚੌਧਰੀ ਬਲਬੀਰ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਨਛੱਤਰ ਸਿੰਘ ਮਧੀਰ, ਇੰਦਰ ਸਿੰਘ, ਜੋਗਾ ਸਿੰਘ, ਨਛੱਤਰ ਸਿੰਘ ਸਰਾਏਨਾਗਾ, ਸਤਨਾਮ ਸਿੰਘ, ਅੰਗਰੇਜ਼ ਸਿੰਘ ਬਰਾੜ, ਗੁਰਦੇਵ ਸਿੰਘ, ਹਰਨੇਕ ਗਿੱਲ, ਧਰਮ ਚੰਦ, ਤਰਸੇਮ ਸਿੰਘ, ਕਰਮਜੀਤ ਸਿੰਘ ਸਮਾਘ, ਹਰਨੇਕ ਸਿੰਘ ਓਮ ਪ੍ਰਕਾਸ਼, ਦਿਆਲ ਸਿੰਘ ਅਤੇ ਹੋਰ ਬਹੁਤ ਸਾਰੇ ਪੈਨਸ਼ਨਰਜ਼ ਸ਼ਾਮਿਲ ਹੋਏ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੰਤਰੀ, ਵਿਧਾਇਕ ਦੇਸ਼ ਦੇ ਦੂਜੇ ਰਾਜਾਂ ਨਾਲੋਂ ਵੱਧ ਤਨਖ਼ਾਹ, ਵੱਧ ਭੱਤੇ, ਕਾਰਾਂ, ਕੋਠੀਆਂ ਅਤੇ ਹੋਰ ਸਹੂਲਤਾਂ ਲੈ ਰਹੇ ਹਨ, ਜਿਸ ਬਾਰੇ ਸਰਕਾਰ ਚੁੱਪ ਕਿਉਂ ਹੈ?
Ad Position 22
No active advertisement
ਪਿਛਲੀ ਖ਼ਬਰ ਬੀ.ਆਈ.ਐੱਸ. ਪੋਸਟਰ ਮੇਕਿੰਗ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement