05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬੀ.ਆਈ.ਐੱਸ. ਪੋਸਟਰ ਮੇਕਿੰਗ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਹਰਮਹਿੰਦਰ ਪਾਲ)-ਪ੍ਰਿੰਸੀਪਲ ਦੀਪਕ ਬਾਂਸਲ (ਪੀ. ਈ.

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਹਰਮਹਿੰਦਰ ਪਾਲ)-ਪ੍ਰਿੰਸੀਪਲ ਦੀਪਕ ਬਾਂਸਲ (ਪੀ.ਈ.ਐੱਸ.-1) ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੇ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰੁਚੀ ਨਾਲ ਭਾਗ ਲੈਂਦਿਆਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਭਾਰਤੀ ਮਾਣਕਾਂ, ਗੁਣਵੱਤਾ, ਸੁਰੱਖਿਆ ਤੇ ਮਿਆਰੀ ਉਤਪਾਦਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਦੀਪਕ ਬਾਂਸਲ ਨੇ ਕਿਹਾ ਕਿ ਬੀ.ਆਈ.ਐੱਸ. ਕਲੱਬ ਵਿਦਿਆਰਥੀਆਂ ਵਿਚ ਗੁਣਵੱਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ, ਵਿਗਿਆਨਕ ਸੋਚ ਨੂੰ ਉਤਸਾਹਿਤ ਕਰਨ ਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵਪ੍ਰੀਤ ਕੌਰ ਤੇ ਰਾਜਵੀਰ ਕੌਰ ਨੂੰ ਸਾਂਝੇ ਰੂਪ ਵਿਚ 1000, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 750, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 500 ਅਤੇ ਚੌਥਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 250 ਦੀ ਨਗਦ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਸਮਾਗਮ ਵਿਚ ਨੋਡਲ ਇੰਚਾਰਜ ਸੁਖਜੀਤ ਸਿੰਘ, ਗਗਨਦੀਪ ਕੌਰ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਈ.ਓ. ਯਾਦਵਿੰਦਰ ਸਿੰਘ ਮਾਨ ਟ੍ਰੇਨਿੰਗ ਵਰਕਸ਼ਾਪ ਮੁਕੰਮਲ ਹੋਣ ਮੌਕੇ ਕੁੱਕ ਕਮ ਹੈਲਪਰ ਨੂੰ ਪ੍ਰੇਰਿਤ ਕਰਦੇ ਹੋਏ। ਪੀ.ਐੱ... ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ
Ad Position 24
No active advertisement