ਭਾਕਿਯੂ ਏਕਤਾ (ਉਗਰਾਹਾਂ) ਪਿੰਡ ਚੱਕ ਮਦਰੱਸਾ ਇਕਾਈ ਦੀ ਚੋਣ
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਚੱਕ ਮਦਰੱਸਾ ਵਿਖੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਚੱਕ ਮਦਰੱਸਾ ਵਿਖੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਪਿੰਡ ਚੱਕ ਮਦਰੱਸਾ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਜਸਵਿੰਦਰ ਸਿੰਘ ਪ੍ਰਧਾਨ, ਸੋਹਣ ਸਿੰਘ ਮੀਤ ਪ੍ਰਧਾਨ, ਨਿਰਮਲ ਸਿੰਘ ਸਕੱਤਰ, ਸਰਦੂਰ ਸਿੰਘ ਸਹਾਇਕ ਸਕੱਤਰ, ਰਸ਼ਵਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ। ਇਸ ਤੋਂ ਇਲਾਵਾ ਰਾਮ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਮੰਦਰ ਸਿੰਘ ਅਤੇ ਰਮਨ ਸਿੰਘ ਮੈਂਬਰ ਚੁਣੇ ਗਏ।