06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਰੈੱਡ ਰਿਬਨ ਕਲੱਬ ਵਲੋਂ ਪੰਜਾਬ ਡਿਗਰੀ ਕਾਲਜ ਦੇ ਪ੍ਰੋ. ਜੁਗਰਾਜ ਸਿੰਘ ਸਨਮਾਨਿਤ

ਸਾਦਿਕ, 6 ਅਗਸਤ (ਗੁਰਭੇਜ ਸਿੰਘ ਚੌਹਾਨ)-ਰੈਡ ਰਿਬਨ ਕਲੱਬ ਦੀ ਇਕ ਮੀਟਿੰਗ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਹੋਈ। ਜਿਸ ਵਿਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਰੈੱਡ ਰਿਬਨ ਕਲੱਬ ਇੰਚਾਰਜਾਂ ਅਤੇ ਪ੍ਰਤੀਨਿਧੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 07-08-2026
ਸਾਦਿਕ, 6 ਅਗਸਤ (ਗੁਰਭੇਜ ਸਿੰਘ ਚੌਹਾਨ)-ਰੈਡ ਰਿਬਨ ਕਲੱਬ ਦੀ ਇਕ ਮੀਟਿੰਗ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਹੋਈ। ਜਿਸ ਵਿਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਰੈੱਡ ਰਿਬਨ ਕਲੱਬ ਇੰਚਾਰਜਾਂ ਅਤੇ ਪ੍ਰਤੀਨਿਧੀਆਂ ਨੇ ਭਾਗ ਲਿਆ। ਇਸ ਮੀਟਿੰਗ ਵਿਚ ਪੰਜਾਬ ਡਿਗਰੀ ਕਾਲਜ ਦੇ ਪ੍ਰੋਫੈਸਰ ਜੁਗਰਾਜ ਸਿੰਘ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬ੍ਰਿਜਿੰਦਰਾ ਕਾਲਜ ਦੇ ਪ੍ਰਿੰਸੀਪਾਲ ਪੂਜਾ ਭੱਲਾ ਵਲੋਂ ਨੌਜਵਾਨਾਂ ਵਿਚ ਏਡਜ਼ ਪ੍ਰਤੀ ਜਾਗਰੂਕਤਾ ਲਿਆਉਣ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ, ਖੂਨਦਾਨ ਕੈਂਪ ਲਗਾਉਣ ਅਤੇ ਰੈੱਡ ਰਿਬਨ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਰੁਣ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਨੌਜਵਾਨਾਂ ਨੂੰ ਏਡਜ਼ ਦੌਰਾਨ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਅਤੇ ਵਿਦਿਆਰਥੀ ਭਲਾਈ ਨਾਲ ਜੁੜੇ ਪ੍ਰੋਗਰਾਮ ਉਲੀਕੇ ਗਏ ਹਨ। ਪ੍ਰੋ: ਜੁਗਰਾਜ ਸਿੰਘ ਨੇ ਨੌਜਵਾਨਾਂ ਨੂੰ ਕਿਹਾ ਕਿ ਏਡਜ਼ ਇਕ ਗੰਭੀਰ ਪਰ ਰੋਕਥਾਮਯੋਗ ਬਿਮਾਰੀ ਹੈ। ਇਸ ਤੋਂ ਬਚਣ ਲਈ ਸਹੀ ਜਾਣਕਾਰੀ ਸਾਵਧਾਨੀ ਤੇ ਸਮੇਂ ਸਿਰ ਜਾਂਚ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਅਰੁਣ ਕੁਮਾਰ, ਬ੍ਰਿਜਿੰਦਰਾ ਕਾਲਜ ਦੇ ਪ੍ਰਿੰਸੀਪਲ ਪੂਜਾ ਭੱਲਾ ਅਤੇ ਸਿੱਖਿਆ ਸੰਸਥਾਵਾਂ ਦੇ ਸਮੂਹ ਸਟਾਫ਼ ਵਲੋਂ ਪ੍ਰੋਫੈਸਰ ਜੁਗਰਾਜ ਸਿੰਘ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ। ਮੀਟਿੰਗ ਦੇ ਅੰਤ ਵਿਚ ਪ੍ਰੋਫੈਸਰ ਜੁਗਰਾਜ ਸਿੰਘ ਨੇ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਮਾਜਿਕ ਜ਼ਿੰਮੇਵਾਰੀਆ ਪ੍ਰਤੀ ਪ੍ਰੇਰਿਤ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਅਜਿਹੀਆਂ ਗਤੀਵਿਧੀਆਂ ਨਾਲ ਵੱਧ ਤੋਂ ਵੱਧ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਵੱਖ ਵੱਖ ਸਿੱਖਿਆ ਸੰਸਥਾ ਦੇ ਸਮੂਹ ਸਟਾਫ਼ ਅਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਨੇ ਅੰਡਰ-14 ਜ਼ੋਨਲ ਕ੍ਰਿਕਟ ਟੂਰਨਾਮੈਂਟ ’ਚ ਜਿੱਤਿਆ ਗੋਲਡ ਮੈਡਲ ਅਗਲੀ ਖ਼ਬਰ ਹਾਕਮਾਂ ਦੀ ਮੌਕਾਪ੍ਰਸਤੀ ਨੇ ਸਹਿਮਤੀ ਉਪਰੰਤ ਵੀ ਪੰਜਾਬ ਦੇ ਮੁੱਦੇ ਖੜ੍ਹੇ ਰੱਖੇ-ਪਵਨਪ੍ਰੀਤ ਸਿੰਘ
Ad Position 24
No active advertisement