06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਾਊਂਟ ਲਿਟਰਾ ਜ਼ੀ ਸਕੂਲ ਨੇ ਅੰਡਰ-14 ਜ਼ੋਨਲ ਕ੍ਰਿਕਟ ਟੂਰਨਾਮੈਂਟ ’ਚ ਜਿੱਤਿਆ ਗੋਲਡ ਮੈਡਲ

ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਅੰਡਰ-14 ਲੜਕਿਆਂ ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿਚ ਗੋਲਡ ਮੈਡਲ ਜਿੱਤ ਕੇ ਖ਼ੇਡ ਜਗਤ ਵਿਚ ਇਕ ਹੋਰ ਸੁਨਹਿਰੀ ਪ੍ਰਾਪਤੀ ਹਾਸਿਲ ਕੀਤੀ। ਜਿਸ ਨਾਲ ਸਕੂਲ, ਮਾਪਿਆਂ ਅਤੇ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ।

Ad Position 21
No active advertisement
ਅਜੀਤ ਡੈਸਕ 07-08-2026
ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਅੰਡਰ-14 ਲੜਕਿਆਂ ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿਚ ਗੋਲਡ ਮੈਡਲ ਜਿੱਤ ਕੇ ਖ਼ੇਡ ਜਗਤ ਵਿਚ ਇਕ ਹੋਰ ਸੁਨਹਿਰੀ ਪ੍ਰਾਪਤੀ ਹਾਸਿਲ ਕੀਤੀ। ਜਿਸ ਨਾਲ ਸਕੂਲ, ਮਾਪਿਆਂ ਅਤੇ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ। ਇਹ ਜ਼ੋਨਲ ਕ੍ਰਿਕਟ ਟੂਰਨਾਮੈਂਟ ਜ਼ਿਲ੍ਹਾ ਖ਼ੇਡ ਕੋਆਰਡੀਨੇਟਰ ਕੇਵਲ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਜ਼ੋਨਲ ਸਕੱਤਰ ਮਨਪ੍ਰੀਤ ਸਿੰਘ, ਜ਼ੋਨਲ ਸਕੱਤਰ ਤੇਜਿੰਦਰ ਸਿੰਘ, ਸਰੀਰਕ ਸਿੱਖਿਆ ਲੈਕਚਰਾਰ ਕਿਰਨਦੀਪ ਕੌਰ ਅਤੇ ਲਖਵਿੰਦਰ ਕੌਰ ਨੇ ਮੁਕਾਬਲੇ ਦੇ ਪ੍ਰੋਗਰਾਮ ਵਿਚ ਵਿਸ਼ੇਸ਼ ਯੋਗਦਾਨ ਪਾਇਆ। ਰੋਮਾਂਚਕ ਫ਼ਾਈਨਲ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਦੀ ਟੀਮ ਨੇ ਸੇਂਟ ਮੈਰੀਜ਼ ਕਾਨਵੈਂਟ ਸਕੂਲ ਫ਼ਰੀਦਕੋਟ ਨੂੰ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੂਰੇ ਟੂਰਨਾਮੈਂਟ ਦੌਰਾਨ ਆਪਣਾ ਦਬਦਬਾ ਬਣਾਈ ਰੱਖਿਆ, ਚੈਂਪੀਅਨ ਦਾ ਖਿਤਾਬ ਹਾਸਿਲ ਕੀਤਾ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਜੇਤੂ ਖਿਡਾਰੀਆਂ ਅਤੇ ਡੀਪੀਈ ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਖਿਡਾਰੀਆਂ ਦੀ ਸਖ਼ਤ ਮਿਹਨਤ, ਕੋਚਾਂ ਦੇ ਸਮਰਪਣ ਅਤੇ ਮਾਪਿਆਂ ਦੇ ਸਮਰਥਨ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਨੱਕ ਥਲੇ ਸੂਬੇ ਦੇ ਅੰਦਰ ਸ਼ਰ੍ਹੇਆਮ ਵਿਕ ਰਿਹਾ ਨਸ਼ਾ-ਦਰਸ਼ਨ ਸਿੰਘ ਢਿੱਲਵਾਂ ਅਗਲੀ ਖ਼ਬਰ ਰੈੱਡ ਰਿਬਨ ਕਲੱਬ ਵਲੋਂ ਪੰਜਾਬ ਡਿਗਰੀ ਕਾਲਜ ਦੇ ਪ੍ਰੋ. ਜੁਗਰਾਜ ਸਿੰਘ ਸਨਮਾਨਿਤ
Ad Position 24
No active advertisement