07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਬਰਗਾੜੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਨਿਯੁਕਤ

ਬਰਗਾੜੀ, 6 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਬਰਗਾੜੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਅਕਾਲੀ ਦਲ ਦੇ ਟਕਸਾਲੀ ਵਰਕਰ ਗਿਆਨੀ ਮਹਿੰਦਰ ਸਿੰਘ ਗੋਂਦਾਰਾ ਨੂੰ ਸਰਕਲ ਬਰਗਾੜੀ ਬੀ.

Ad Position 21
No active advertisement
ਅਜੀਤ ਡੈਸਕ 07-08-2026
ਬਰਗਾੜੀ, 6 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਬਰਗਾੜੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਅਕਾਲੀ ਦਲ ਦੇ ਟਕਸਾਲੀ ਵਰਕਰ ਗਿਆਨੀ ਮਹਿੰਦਰ ਸਿੰਘ ਗੋਂਦਾਰਾ ਨੂੰ ਸਰਕਲ ਬਰਗਾੜੀ ਬੀ.ਸੀ ਵਿੰਗ ਦਾ ਪ੍ਰਧਾਨ, ਰਿੰਕੂ ਸਿੰਘ ਨੂੰ ਐਸ.ਸੀ ਵਿੰਗ ਸਰਕਲ ਬਰਗਾੜੀ ਦਾ ਪ੍ਰਧਾਨ, ਜਤਿੰਦਰ ਸਿੰਘ ਵਿੱਕੀ ਜਟਾਣਾ ਨੂੰ ਸਰਕਲ ਬਰਗਾੜੀ ਯੂਥ ਦਾ ਪ੍ਰਧਾਨ, ਨਵਜੀਤ ਸਿੰਘ ਔਲਖ ਨੂੰ ਆਈ.ਟੀ ਵਿੰਗ ਸਰਕਲ ਬਰਗਾੜੀ ਦਾ ਪ੍ਰਧਾਨ, ਸਾਬਕਾ ਸਰਪੰਚ ਗੁਰਜੀਤ ਕੌਰ ਬਰਗਾੜੀ ਨੂੰ ਇਸਤਰੀ ਵਿੰਗ ਸਰਕਲ ਬਰਗਾੜੀ ਦਾ ਪ੍ਰਧਾਨ, ਸੁਖਜਿੰਦਰ ਸਿੰਘ ਸੋਨਾ ਢਿੱਲੋਂ ਬਰਗਾੜੀ ਨੂੰ ਵਪਾਰ ਮੰਡਲ ਸਰਕਲ ਬਰਗਾੜੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਇੰਨ੍ਹਾਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰਨ ਉਪਰੰਤ ਇੰਨ੍ਹਾਂ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਇੰਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੇ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਦੀ ਤਰੱਕੀ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬੁਲੰਦੀਆਂ ਵੱਲ ਲੈ ਕੇ ਜਾਣਗੇ। ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਬਲਕਾਰ ਸਿੰਘ ਗੋਨਿਆਣਾ ਆਦਿ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦਾ ਕਿਰਦਾਰ ਹੌਲੀ ਹੌਲੀ ਸਾਹਮਣੇ ਆ ਰਿਹਾ ਹੈ ਅਤੇ ਇੰਨ੍ਹਾਂ ਵਿਰੋਧੀ ਪਾਰਟੀਆਂ ਦੇ ਸਾਹਮਣੇ ਆ ਰਹੇ ਕਿਰਦਾਰ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਅਕਾਲੀ ਦਲ ਵਿਰੋਧੀ ਪਾਰਟੀਆਂ ਦਾ ਇਕੋ ਇਕ ਮਕਸਦ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਬਦਨਾਮ ਕਰਨਾ ਸੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਪੰਜਾਬ ਅਤੇ ਪੰਥ ਵਿਰੋਧੀਆਂ ਦੀ ਪਛਾਣ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਪੂਰਨ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਯਾਦੀ ਜੈਲਦਾਰ, ਬੀ ਸੀ ਵਿੰਗ ਜ਼ਿਲ੍ਹਾ ਪ੍ਰਧਾਨ ਅਨੋਖ ਸਿੰਘ ਢਿਲਵਾਂ, ਸਾਬਕਾ ਸਰਪੰਚ ਗੁਰਬਚਨ ਸਿੰਘ ਬੁਰਜ, ਕਾਲਾ ਨੰਬਰਦਾਰ ਨਿਆਮੀਵਾਲਾ, ਡਾ. ਸਤਨਾਮ ਸਿੰਘ ਸਿੱਧੂ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ, ਡਾ. ਮੱਖਣ ਸਿੰਘ, ਨਿਰਮਲ ਸਿੰਘ ਡੋਡ, ਗੋਬਿੰਦ ਸਿੰਘ ਚਹਿਲ, ਸਿਕੰਦਰ ਸਿੰਘ ਸਰਾਵਾਂ, ਬੱਬਲ ਸਿੰਘ ਬੁਰਜ ਹਰੀਕਾ ਆਦਿ ਤੋਂ ਇਲਾਵਾ ਸਰਕਲ ਬਰਗਾੜੀ ਦੇ ਸਮੂਹ ਪਿੰਡਾਂ ਦੇ ਸੀਨੀਅਰ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਚੰਦਭਾਨ, ਬਰਗਾੜੀ ਤੇ ਪੰਜਗਰਾਈ ਕਲਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਕੀਤਾ ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਬੂਟੇ ਵੰਡਣ ਦਾ ਆਗਾਜ਼
Ad Position 24
No active advertisement