07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ

ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਜੁਲਾਈ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 07-08-2026
ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਜੁਲਾਈ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਮਿਤੀ 03.08.2026 ਨੂੰ ਡੀ.ਏ. ਦੇ ਕੇਸ ਸਬੰਧੀ ਫ਼ੈਸਲਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਹੋਣ ਤੇ ਸਮੂਹ ਪੈਨਸ਼ਨਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਇਸ ਫ਼ੈਸਲੇ ਦੇ ਧੰਨਵਾਦ ਕੀਤਾ ਗਿਆ। ਮਿਤੀ 05.07.2026 ਨੂੰ ਮਾਣਯੋਗ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ ਦਿੱਤਾ ਗਿਆ ਅਤੇ ਬਲਾਕ ਜੈਤੋ ਦੇ 24 ਸਾਥੀ ਸ਼ਾਮਿਲ ਹੋਏ ਅਤੇ ਮਿਤੀ 11.07.2026 ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ, ਜਿਸ ਵਿਚ ਬਲਾਕ ਜੈਤੋ ਦੇ 27 ਸਾਥੀ ਸ਼ਾਮਿਲ ਹੋਏ ਅਤੇ ਮਿਤੀ 29.07.2026 ਨੂੰ ਜ਼ਿਲ੍ਹਾ ਸੰਗਰੂਰ ਵਿਖੇ ਸਮੂਹ ਪੈਨਸ਼ਨਰਾਂ ਨੇ ਰੈਲੀ ਕੀਤੀ। ਜਿਸ ਵਿਚ ਬਲਾਕ ਜੈਤੋ ਦੇ 12 ਸਾਥੀ ਸ਼ਾਮਿਲ ਹੋਏ। ਜਦ ਕਿ ਮਿਤੀ 07.08.2026 ਨੂੰ ਸਮੂਹ ਸਾਂਝੇ ਫਰੰਟ ਵਲੋਂ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ। ਜਿਸ ਵਿਚ ਕਿ ਜੈਤੇ ਦੇ ਸਾਥੀ ਵੀ ਸ਼ਾਮਿਲ ਹੋਣਗੇ। ਸਮੂਹ ਪੈਨਸ਼ਨਰਾਂ ਵਲੋਂ ਮੰਗਾਂ ਨਾ ਮੰਨਣ ’ਤੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ। ਉਪਰੰਤ ਸਮੂਹ ਪੈਨਸ਼ਨਰਾਂ ਵਲੋਂ ਹਰਿੰਦਰ ਪਾਲ ਸਿੰਘ ਰਿਟਾਇਰਡ, ਜਗਦੀਸ਼ ਰਾਏ ਅਰੋੜਾ ਅਤੇ ਬਾਜ ਸਿੰਘ ਦਾ ਜਨਮ ਦਿਨ ਮਨਾ ਕੇ ਖੁਸ਼ੀ ਸ਼ਾਂਝੀ ਕੀਤੀ ਗਈ। ਗੁਰਪ੍ਰੀਤ ਕੌਰ ਉਕੰਦਵਾਲਾ ਅਤੇ ਲਾਲ ਚੰਦ ਚੰਦਭਾਨ ਵਿਭਾਗ ਵਾਟਰ ਵਰਕਸ ਨੂੰ ਨਵੇਂ ਮੈਂਬਰ ਵਜੋਂ ਸ਼ਾਮਿਲ ਹੋਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਸਮੂਹ ਪੈਨਸ਼ਨਰਾਂ ਵਲੋਂ ਜਰਨੈਲ ਸਿੰਘ ਗੋਂਦਾਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ 2 ਮਿੰਟ ਦਾ ਮੌਨ ਧਾਰ ਕ ੇ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਪੈਨਸ਼ਨਰਾਂ ਵਲੋਂ ਨਰੇਗਾ ਕਰਮਚਾਰੀ, ਸਫ਼ਾਈ ਕਰਮਚਾਰੀ ਅਤੇ ਟੀਚਰ ਕਰਮਚਾਰੀਆਂ ਦੇ ਧਰਨੇ ਦੇਣ ਤੇ ਸਰਕਾਰ ਵਲੋਂ ਤਸ਼ੱਦਦ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾਰਾਂ ਛੱਡੀਆਂ ਗਈਆਂ, ਜਿਸ ਦੀ ਸਮੂਹ ਪੈਨਸ਼ਨਰਾਂ ਵਲੋਂ ਸਖ਼ਤ ਨਿਖੇਧੀ ਕੀਤੀ ਗਈ। ਇਸ ਮੀਟਿੰਗ ਵਿਚ ਬਾਬਾ ਵੀਰ ਸਿੰਘ, ਮੇਲਾ ਰਾਮ ਗੋਇਲ, ਸੁਰਿੰਦਰ ਪਾਲ ਝੱਖੜਵਾਲਾ, ਜਗਦੀਸ਼ ਰਾਏ ਅਰੋੜਾ, ਸੁਰਿੰਦਰ ਪਾਲ ਲੂੰਬਾ, ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ, ਗੁਰਜੰਗ ਸਿੰਘ ਸੇਖੋਂ, ਸੁੰਦਰ ਸਿੰਘ ਬਾਜਾਖਾਨਾ, ਮਲਕੀਤ ਸਿੰਘ ਢਿੱਲੋਂ ਅਤੇ ਲਾਭ ਸਿੰਘ ਡੋਡ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਵਿੱਤ ਸਕੱਤਰ ਮੇਜਰ ਸਿੰਘ, ਹੇਮ ਰਾਜ ਚੋਪੜਾ, ਪ੍ਰੈੱਸ ਸਕੱਤਰ ਜਗਜੀਤ ਸਿੰਘ, ਮਾਹਲਾ ਸਿੰਘ ਅਜਿੱਤਗਿੱਲ, ਮਾਸਟਰ ਜਗਤਾਰ ਸਿੰਘ, ਕੁਲਬੀਰ ਸਿੰਘ ਸੰਧੂ, ਪਰਮਜੀਤ ਕੌਰ ਜੈਤੋ, ਸੁਰਜੀਤ ਸਿੰਘ ਮੱਤਾ, ਦਰਸ਼ਨ ਕੁਮਾਰ ਚੰਦਭਾਨ, ਗੁਰਚਰਨ ਸਿੰਘ ਰਾਮੇਆਣਾ, ਜਸਵਿੰਦਰ ਸਿੰਘ ਰੋੜੀਕਪੂਰਾ ਅਤੇ ਭਗਵਾਨ ਸਿੰਘ ਨਿਆਮੀਵਾਲਾ ਆਦਿ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਿਲ ਹੋਏ। ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤਸਕਰੀ ਮਾਮਲੇ ’ਚ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਲੰਗਰ ਹਾਲ ਬਣਨ ਦੀ ਖੁਸ਼ੀ ’ਚ ਭਜਨ ਸੰਧਿਆ ਪ੍ਰੋਗਰਾਮ ਅੱਜ
Ad Position 24
No active advertisement