07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਹੈਰੋਇਨ ਤਸਕਰੀ ਮਾਮਲੇ ’ਚ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਤਸਕਰੀ ਮਾਮਲੇ ਵਿਚ ਸਥਾਨਕ ਨਵੀਂ ਦਾਣਾ ਮੰਡੀ ਤੋਂ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਦੌਰਾਨ ਕਥਿਤ ਦੋਸ਼ੀ ਦੇ ਦੋ ਹੋਰ ਸਾਥੀਆਂ ਨੂੰ ਨਾਮਜ਼ਦ ਕਰਕੇ ਗਿ੍ਰਫ਼ਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 07-08-2026
ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਤਸਕਰੀ ਮਾਮਲੇ ਵਿਚ ਸਥਾਨਕ ਨਵੀਂ ਦਾਣਾ ਮੰਡੀ ਤੋਂ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਦੌਰਾਨ ਕਥਿਤ ਦੋਸ਼ੀ ਦੇ ਦੋ ਹੋਰ ਸਾਥੀਆਂ ਨੂੰ ਨਾਮਜ਼ਦ ਕਰਕੇ ਗਿ੍ਰਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਦਾਣਾ ਮੰਡੀ ਮੌਜੂਦ ਸਨ ਤਾਂ ਜਸਕਰਨ ਸਿੰਘ ਉਰਫ਼ ਕਰਨ ਪੁੱਤਰ ਗੁਰਨਾਮ ਸਿੰਘ ਵਾਸੀ ਫ਼ਿਰੋਜ਼ਪੁਰ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਸ ਦੇ ਦੋ ਹੋਰ ਸਾਥੀ ਸੇਵਕ ਸਿੰਘ ਪੁੱਤਰ ਵਰਿਆਮ ਸਿੰਘ ਤੇ ਗੁਰਸੇਵਕ ਸਿੰਘ ਉਰਫ਼ ਕਾਲਾ ਪੁੱਤਰ ਸੰਤੋਖ ਸਿੰਘ ਵਾਸੀ ਫ਼ਿਰੋਜ਼ਪੁਰ ਨੂੰ ਗਿ੍ਰਫ਼ਤਾਰ ਕਰਕੇ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਵਿਰੁੱਧ ਬਿੱਲ ਲਿਆਉਣ ਦਾ ਸਵਾਗਤ -ਕੁਲਬੀਰ ਸਿੰਘ ਮੱਤਾ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ
Ad Position 24
No active advertisement