07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੋਟਰਸਾਈਕਲ ਅਤੇ ਮੋਬਾਈਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਇਕ ਵਿਅਕਤੀ ਤੋਂ ਦੋ ਵਿਅਕਤੀਆਂ ਵਲੋਂ ਝਪਟ ਮਾਰ ਕੇ ਮੋਬਾਈਲ ਖੋਹ ਕੇ ਦੇ ਮੋਟਰਸਾਈਕਲ ਲੈ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਚੋਰੀ ਕੀਤਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-08-2026
ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਇਕ ਵਿਅਕਤੀ ਤੋਂ ਦੋ ਵਿਅਕਤੀਆਂ ਵਲੋਂ ਝਪਟ ਮਾਰ ਕੇ ਮੋਬਾਈਲ ਖੋਹ ਕੇ ਦੇ ਮੋਟਰਸਾਈਕਲ ਲੈ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਚੋਰੀ ਕੀਤਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸੁਖਜਿੰਦਰ ਸਿੰਘ ਮਿੱਠੂ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਹ ਨਵੀਂ ਦਾਣਾ ਮੰਡੀ ਵਿਖੇ ਆਪਣੇ ਮੋਟਰਸਾਈਕਲ ਖੜਾ ਕਰਕੇ ਫ਼ੋਨ ਸੁਣ ਰਿਹਾ ਸੀ ਤਾਂ ਦੋ ਵਿਅਕਤੀ ਉਸ ਦਾ ਮੋਬਾਈਲ ਝਪਟ ਮਾਰ ਕੇ ਖੋਹ ਕੇ ਲੈ ਗਏ ਅਤੇ ਜਾਣ ਲੱਗੇ ਉਸ ਦਾ ਮੋਟਰਸਾਈਕਲ ਪਲਟੀਨਾ ਚੋਰੀ ਕਰਕੇ ਲੈ ਗਏ। ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੀਤੀ ਗਈ ਪੜਤਾਲ ਤੋਂ ਬਾਅਦ ਇਸ ਮਾਮਲੇ ਵਿਚ ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਤਲਵੰਡੀ ਭਾਈ, ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਪਲਟੀਨਾ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਦੂਜੇ ਸਾਥੀ ਹਰਜਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਤੂਤ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਜੈਤੋ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਵਿਰੁੱਧ ਬਿੱਲ ਲਿਆਉਣ ਦਾ ਸਵਾਗਤ -ਕੁਲਬੀਰ ਸਿੰਘ ਮੱਤਾ
Ad Position 24
No active advertisement