07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼ੂਗਰ ਮਿੱਲ ’ਚੋਂ ਇੱਟਾਂ ਚੋਰੀ ਕਰਦੇ ਤਿੰਨ ਕਾਬੂ

ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ)-ਪਿਛਲੇ ਲੰਮੇਂ ਸਮੇਂ ਤੋਂ ਬੰਦ ਪਈ ਇਥੋਂ ਦੀ ਸਹਿਕਾਰੀ ਸ਼ੂਗਰ ਮਿੱਲ ਵਿਚੋਂ ਇੱਟਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਨੂੰ ਪੁਲਿਸ ਵਲੋਂ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਟਰੈਕਟਰ ਟਰਾਲੀ ਸਮੇਤ ਚੋਰੀ ਦੀਆਂ ਇੱਟਾਂ ਦੇ ਜਬਤ ਕੀਤਾ ਗਿਆ ਹੈ। ਪੁਲਿਸ ਵਲੋਂ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-08-2026
ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ)-ਪਿਛਲੇ ਲੰਮੇਂ ਸਮੇਂ ਤੋਂ ਬੰਦ ਪਈ ਇਥੋਂ ਦੀ ਸਹਿਕਾਰੀ ਸ਼ੂਗਰ ਮਿੱਲ ਵਿਚੋਂ ਇੱਟਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਨੂੰ ਪੁਲਿਸ ਵਲੋਂ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਟਰੈਕਟਰ ਟਰਾਲੀ ਸਮੇਤ ਚੋਰੀ ਦੀਆਂ ਇੱਟਾਂ ਦੇ ਜਬਤ ਕੀਤਾ ਗਿਆ ਹੈ। ਪੁਲਿਸ ਵਲੋਂ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਿਡ ਸੈਕਟਰ 17 ਉਦਯੋਗ ਸੈਕਟਰ 17 ਚੰਡੀਗੜ੍ਹ ਵਿਖੇ ਨੌਕਰੀ ਕਰਦਾ ਹੈ ਅਤੇ ਕੁਝ ਦਿਨਾਂ ਤੋਂ ਉਸ ਦੀ ਡਿਊਟੀ ਸ਼ੂਗਰ ਮਿੱਲ ਫ਼ਰੀਦਕੋਟ ਵਿਖੇ ਲੱਗੀ ਹੋਈ ਹੈ। ਜਦ ਉਹ ਸ਼ਾਮ ਨੂੰ ਡਿਊਟੀ ਦੌਰਾਨ ਸ਼ੂਗਰ ਮਿੱਲ ਵਿਖੇ ਆਪਣੀਆਂ ਸਾਥੀਆਂ ਸਮੇਤ ਗਿਆ ਤਾਂ ਵੇਖਿਆ ਕਿ ਕੁਝ ਵਿਅਕਤੀ ਮਿੱਲ ਵਿਚੋਂ ਪੁਰਾਣੀਆਂ ਇੱਟਾਂ ਟਰੈਕਟਰ ’ਤੇ ਚੋਰੀ ਕਰ ਰਹੇ ਸਨ। ਉਨ੍ਹਾਂ ਵਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਤਿੰਨਾਂ ਕਥਿਤ ਦੋਸ਼ੀਆਂ ਟਿੱਕੂ ਪੁੱਤਰ ਬਲਦੇਵ ਰਾਜ ਵਾਸੀ ਬਾਰੇਕੇ, ਫ਼ਿਰੋਜ਼ਪੁਰ, ਗੁਲਾਬ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਆਰਿਫ਼ ਕੇ ਜ਼ਿਲ੍ਹਾ ਫਿਰੋਜ਼ਪੁਰ ਅਤੇ ਅਕਸ਼ੈ ਬਿੰਦ ਪੁੱਤਰ ਤਾਰਨੀ ਬਿੰਦ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਦਾ ਇਕ ਟਰੈਕਟਰ ਆਸ਼ਾ ਸਮੇਤ ਟਰਾਲੀ ਅਤੇ ਚੋਰੀ ਕੀਤੀਆਂ ਪੁਰਾਣੀਆਂ ਇੱਟਾ ਜਬਤ ਕੀਤੀਆਂ ਗਈਆਂ ਅਤੇ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. (ਅੰਦਰੂਨੀ ਸੁਰੱਖਿਆ) ਪੰਜਾਬ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ। ਐੱਸ.ਆਈ.ਆਰ. ਪ੍ਰਕਿਰਿਆ ਤਹਿਤ ਜ਼ਿਲ੍ਹਾ ਚੋਣ ਅਫ਼ਸਰ...
Ad Position 24
No active advertisement