ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਜਸਪਾਲ ਸਿੰਘ ਸੰਧੂ ਕਰਮਚਾਰੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਬੈਂਕ ਫ਼ਰੀਦਕੋਟ ਤੇ ਸੁਖਵਿੰਦਰ ਸਿੰਘ ਸੰਧੂ ਕਰਮਚਾਰੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਪਿਤਾ ਅਤੇ ਤੇਜਿੰਦਰ ਸਿੰਘ ਸੰਧੂ (ਕੈਨੇਡਾ) ਤੇ ਖੁਸ਼ਪਿੰਦਰ ਸਿੰਘ ਸੰਧੂ ਦੇ ਦਾਦਾ ਸ . ਸੋਹਣ ਸਿੰਘ ਸੰਧੂ (73) ਵਾਸੀ ਬਰੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।
ਨ
ਨਵਦੀਪ ਸਿੰਘ ਬੱਬੂ ਬਰਾੜ ਦੇ ਗ੍ਰਹਿ ਵਿਖੇ ਪੁੱਜੇ ਦੋਨੇ ਆਗੂ
ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਚੈਕਿੰਗ ਮੁਹਿੰਮ ਦੌਰਾਨ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ), ਬਚਨ ਸਿੰਘ ਡੀ.ਐੱਸ.ਪੀ., ਹੋਰ ਅਧਿਕਾਰੀ ਤੇ ਕਰਮਚਾਰੀ। ਅਜੀਤ ਤਸਵੀਰ
ਵੱਖ-ਵੱਖ ਆਗੂ ਹੋਏ ਸ਼ਾਮਿਲ
07-08-2026
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਜਸਪਾਲ ਸਿੰਘ ਸੰਧੂ ਕਰਮਚਾਰੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਬੈਂਕ ਫ਼ਰੀਦਕੋਟ ਤੇ ਸੁਖਵਿੰਦਰ ਸਿੰਘ ਸੰਧੂ ਕਰਮਚਾਰੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਪਿਤਾ ਅਤੇ ਤੇਜਿੰਦਰ ਸਿੰਘ ਸੰਧੂ (ਕੈਨੇਡਾ) ਤੇ ਖੁਸ਼ਪਿੰਦਰ ਸਿੰਘ ਸੰਧੂ ਦੇ ਦਾਦਾ ਸ . ਸੋਹਣ ਸਿੰਘ ਸੰਧੂ (73) ਵਾਸੀ ਬਰੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਉਪਰੰਤ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਪਿੰਡ ਬਰੀਵਾਲਾ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੁਆਰਾ ਪਰਿਵਾਰ ਦੀ ਤਰੱਕੀ ਲਈ ਕੀਤੀ ਮਿਹਨਤ ਤੇ ਸਮਾਜ ਸੇਵਾ ਵਿਚ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਇਸ ਉਪਰੰਤ ਸੀਨੀਅਰ ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਤੇ ਹਲਕਾ ਇੰਚਾਰਜ ਕੋਟਕਪੂਰਾ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸੋਹਣ ਸਿੰਘ ਸੰਧੂ ਇਕ ਮਿਲਣਸਾਰ ਤੇ ਦਲੇਰ ਇਨਸਾਨ ਸਨ। ਉਹ ਸਮਾਜ ਭਲਾਈ ਦੇ ਕੰਮਾਂ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਉਨ੍ਹਾਂ ਭਾਈ ਪਰਿਵਾਰ ਨਾਲ ਸੰਧੂ ਪਰਿਵਾਰ ਦੀ ਸਾਂਝ ਦਾ ਜ਼ਿਕਰ ਕੀਤਾ। ਉਨ੍ਹਾਂ ਪਹੁੰਚੀ ਸੰਗਤ ਦਾ ਸਮੂਹ ਪਰਿਵਾਰ ਵਲੋਂ ਧੰਨਵਾਦ ਕੀਤਾ। ਸਟੇਜ ਸਕੱਤਰ ਮਾਸਟਰ ਸੁਖਦੇਵ ਸਿੰਘ ਸੰਧੂ ਬਰੀਵਾਲਾ ਨੇ ਮ੍ਰਿਤਕ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਬੈਂਕ ਬਰਾਂਚ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ ਯੂਨੀਅਨ, ਹੋਰ ਸੰਸਥਾਵਾਂ ਤੇ ਆਗੂਆਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ, ਰਜਵੰਤ ਸਿੰਘ ਜੌਹਲ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਐਡਵੋਕੇਟ ਬਲਵੰਤ ਸਿੰਘ ਗਿੱਲ ਝੋਰੜ, ਐਡਵੋਕੇਟ ਇਕਬਾਲ ਸਿੰਘ ਬੁੱਟਰ ਚੌਂਤਰਾ, ਐਡਵੋਕੇਟ ਗੁਰਮੀਤ ਸਿੰਘ ਖੋਖਰ, ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਖ਼ਾਲਸਾ ਮੀਤ ਪ੍ਰਧਾਨ ਨਗਰ ਕਮੇਟੀ ਬਰੀਵਾਲਾ, ਕਾਂਗਰਸੀ ਆਗੂ ਗੁਰਜੰਟ ਸਿੰਘ ਮਰਾੜ੍ਹ, ਗੁਰਦੀਪ ਸਿੰਘ ਕੱਦੂ, ਗੁਰਪ੍ਰੀਤ ਸਿੰਘ ਸੇਖੋਂ ਮੈਨੇਜਰ ਪੀ.ਏ.ਡੀ.ਬੀ., ਕੁਲਬੀਰ ਸਿੰਘ, ਜਗਦੇਵ ਸਿੰਘ, ਐਡਵੋਕੇਟ ਸੁਖਮੰਦਰ ਸਿੰਘ ਬਰਾੜ, ਸਾਬਕਾ ਸਰਪੰਚ ਬਲਜੀਤ ਸਿੰਘ ਮਰਾੜ੍ਹ ਕਲਾਂ, ਭਾਜਪਾ ਦੇ ਆਗੂ ਡਾ. ਸੁਖਦੇਵ ਸਿੰਘ ਬੁੱਟਰ, ਸਤਪਾਲ ਸ਼ਰਮਾ, ਸਾਬਕਾ ਸਰਪੰਚ ਬਲਦੇਵ ਸਿੰਘ ਮੋਦਲੇਵਾਲਾ, ਸੁਖਮੰਦਰ ਸਿੰਘ ਮਰਾੜ੍ਹ, ਸੇਵਾ ਮੁਕਤ ਥਾਣੇਦਾਰ ਗੁਰਮੇਲ ਸਿੰਘ ਭੁੱਟੀਵਾਲਾ, ਗੁਰਬਚਨ ਸਿੰਘ ਫ਼ੌਜੀ, ਨਛੱਤਰ ਸਿੰਘ, ਮਕੈਨਿਕ ਗੁਲਾਬ ਸਿੰਘ, ਲਾਭ ਸਿੰਘ ਭੁੱਟੀਵਾਲਾ, ਮੁਕੇਸ਼ ਕੁਮਾਰ ਬਰੀਵਾਲਾ, ਜਸਵਿੰਦਰ ਸਿੰਘ ਗੋਹਲਾ, ਸੁਰਮੁੱਖ ਸਿੰਘ ਦੀਪ ਸਿੰਘ ਵਾਲਾ, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਢਿੱਲੋਂ, ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ, ਬੇਅੰਤ ਸਿੰਘ ਖਿੜਕੀਆਂਵਾਲਾ, ਲਖਵੀਰ ਸਿੰਘ ਮਾਨ, ਕਰਨਪ੍ਰੀਤ ਸਿੰਘ, ਨਵਦੀਪ ਸਿੰਘ, ਛਿੰਦਰਪਾਲ ਸਿੰਘ ਸਮੇਤ ਹੋਰ ਪੰਜਾਬ ਰੋਡਵੇਜ਼, ਪਨਬਸ ਕਰਮਚਾਰੀ, ਵੱਖ-ਵੱਖ ਬੈਂਕਾਂ ਦੇ ਕਰਮਚਾਰੀ ਅਤੇ ਇਲਾਕਾ ਵਾਸੀ ਹਾਜ਼ਰ ਸਨ।