ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ’ਚ ਵਾਟਰ ਕੂਲਰ ਤੇ ਆਰ.ਓ. ਸਿਸਟਮ ਦਾ ਉਦਘਾਟਨ
ਮਲੋਟ, 6 ਅਗਸਤ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਵਿਦਿਆਰਥੀਆਂ ਨੂੰ ਪੀਣ ਲਈ ਸਾਫ਼-ਸੁਥਰਾ ਅਤੇ ਠੰਡਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਿਚੋਂ ਸਕੂਲ ਵਿਚ ਵਾਟਰ ਕੂਲਰ ਅਤੇ ਆਰ. ਓ.
ਮਲੋਟ, 6 ਅਗਸਤ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਵਿਦਿਆਰਥੀਆਂ ਨੂੰ ਪੀਣ ਲਈ ਸਾਫ਼-ਸੁਥਰਾ ਅਤੇ ਠੰਡਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਿਚੋਂ ਸਕੂਲ ਵਿਚ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਸਥਾਪਤ ਕੀਤਾ ਗਿਆ। ਇਸ ਦੀ ਸ਼ੁਰੂਆਤ ਸਕੂਲ ਮੁਖੀ ਰਜੇਸ਼ ਕੁਮਾਰ, ਸਕੂਲ ਦੇ ਸਮੂਹ ਸਟਾਫ਼ ਅਤੇ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿਚ ਕੀਤੀ ਗਈ। ਸਕੂਲ ਮੁਖੀ ਰਜੇਸ਼ ਕੁਮਾਰ ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਲੱਗਣ ਨਾਲ ਹੁਣ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਸਮੇਂ ਸਾਫ਼, ਸ਼ੁੱਧ ਤੇ ਠੰਡਾ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਇਸ ਮੌਕੇ ਸਕੂਲ ਮੁਖੀ ਰਜੇਸ਼ ਕੁਮਾਰ ਤੋਂ ਇਲਾਵਾ ਸਮੂਹ ਸਕੂਲ ਸਟਾਫ, ਪਿੰਡ ਦੀ ਪੰਚਾਇਤ ਵਲੋਂ ਸੰਦੀਪ ਸਿੰਘ, ਮੈਂਬਰ ਹਰਪਾਲ ਸਿੰਘ ਅਤੇ ਹੋਰ ਪੰਚਾਇਤ ਮੈਂਬਰ ਹਾਜ਼ਰ ਸਨ।