06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮਲੋਟ, 6 ਅਗਸਤ (ਪਾਟਿਲ)-ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਬਲਾਕ ਮਲੋਟ ਵਲੋਂ ਸਿਵਲ ਹਸਪਤਾਲ ਮਲੋਟ ਵਿਖੇ ਸਮਾਜ ਸੇਵਾ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਨੌਜਵਾਨਾਂ ਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ 69 ਯੂਨਿਟ ਖ਼ੂਨਦਾਨ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਮਲੋਟ, 6 ਅਗਸਤ (ਪਾਟਿਲ)-ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਬਲਾਕ ਮਲੋਟ ਵਲੋਂ ਸਿਵਲ ਹਸਪਤਾਲ ਮਲੋਟ ਵਿਖੇ ਸਮਾਜ ਸੇਵਾ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਨੌਜਵਾਨਾਂ ਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ 69 ਯੂਨਿਟ ਖ਼ੂਨਦਾਨ ਕੀਤਾ। ਇਸ ਮੌਕੇ ਸਿਵਲ ਹਸਪਤਾਲ ਦੇ ਐੱਸ.ਐੱਮ.ਓਜ਼., ਨਾਮਵਰ ਡਾਕਟਰਾਂ, ਨਗਰ ਕੌਂਸਲ ਮਲੋਟ ਦੇ ਪ੍ਰਧਾਨ ਜੋਨੀ ਗਰਗ ਅਤੇ ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਦੀ ਸਮੁੱਚੀ ਟੀਮ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦਿੱਤਾ। ਕਈ ਮੈਂਬਰਾਂ ਨੇ ਖ਼ੁਦ ਵੀ ਖ਼ੂਨਦਾਨ ਕਰਕੇ ਸਮਾਜ ਨੂੰ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਐਸੋਸੀਏਸ਼ਨ ਦੇ ਪ੍ਰਧਾਨ ਹਰਮੇਸ਼ ਕਮਰਾ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਮਨੁੱਖੀ ਦਾਨ ਹੈ। ਉਨ੍ਹਾਂ ਕੈਂਪ ਨੂੰ ਸਫ਼ਲ ਬਣਾਉਣ ਲਈ ਸਿਵਲ ਹਸਪਤਾਲ ਦੇ ਡਾਕਟਰਾਂ, ਸਟਾਫ਼, ਦਾਨੀਆ ਅਤੇ ਸਮੂਹ ਨਗਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮਲਕੀਤ ਭੁੱਲਰ, ਬੌਬੀ ਮੱਕੜ, ਪ੍ਰੀਤਪਾਲ, ਰਵਿੰਦਰ ਸਿੰਘ ਮਾਨਵ, ਪ੍ਰਦੀਪ, ਅੰਗਰੇਜ਼, ਰਾਜੀਵ ਗਰਗ, ਨੀਰ ਸ਼ਰਮਾ, ਅਮਿਤ ਕੁਮਾਰ, ਹਰਭਜਨ ਸਿੰਘ, ਅਮਨ ਕਾਸਲ, ਅਮਨਦੀਪ ਸੋਨਾ, ਨਿਤਿਨ, ਰਪੇਸ਼ ਗੋਇਲ, ਸੁਖਦੇਵ, ਪ੍ਰਿੰਸ, ਮਹਾਵੀਰ, ਗਗਨ ਅਰੋੜਾ, ਬਲਕਰਨ, ਮਨਪ੍ਰੀਤ, ਸੋਨੂ, ਰਵਿੰਦਰ ਅਤੇ ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਦੌਰਾਨ ਪਿੰਡਾਂ ’ਚ ਰੋਸ ਮਾਰਚ ਅਗਲੀ ਖ਼ਬਰ ਨਗਰ ਕੌਂਸਲ ਦੀ ਮੀਟਿੰਗ ਦਾ ਦ੍ਰਿਸ਼। ਨਗਰ ਕੌਂਸਲ ਦੀ ਮੀਟਿੰਗ ’ਚ 16.88 ਕਰੋੜ ਦੇ ਵਿਕਾਸ ਕੰਮਾਂ ਨੂੰ ਹਰੀ ਝੰਡੀ
Ad Position 24
No active advertisement