07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕੇਂਦਰੀ ਜੇਲ੍ਹ ’ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 7 ਅਗਸਤ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਹਵਾਲਾਤੀਆਂ ਪਾਸੋਂ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 08-08-2026
ਫ਼ਰੀਦਕੋਟ, 7 ਅਗਸਤ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਹਵਾਲਾਤੀਆਂ ਪਾਸੋਂ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵੰਤ ਸਿੰਘ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਰਲ ਕੇ ਕੀਤੀ ਗਈ ਬਲਾਕ ਨੰਬਰ 5 ਦੀ ਬੈਰਕ ਨੰਬਰ 14 ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਅਰਪਨਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ, ਹਵਾਲਾਤੀ ਦਿਲਬਾਗ ਸਿੰਘ ਪੁੱਤਰ ਸੁਖਦੇਵ ਸਿੰਘ ਤੇ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਕਾਬੂ
Ad Position 24