ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 7 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਲੇਰ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 7 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਲੇਰ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਰਾਜ ਸਿੰਘ, ਇੰਚਾਰਜ ਪੁਲਿਸ ਚੌਂਕੀ, ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਕਲੇਰ ਤੋਂ ਢੁੱਡੀ ਸੜਕ ’ਤੇ ਕੱਸੀ ਦੀ ਪਟੜੀ ’ਤੇ ਪੁੱਜੇ ਤਾਂ ਲਖਵਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸਤਪਾਲ ਸਿੰਘ ਵਾਸੀ ਚਹਿਲ ਨੂੰ ਸ਼ੱਕ ਆਧਾਰ ’ ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 19 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।