08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਦਿੰਦੇ ਹੋਏ ਸ਼ਹਿਰ ਵਾਸੀ। ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਆ ਰਹੀਆਂ ਸਮੱਸਿਆਵਾਂ ਸੰਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸੀ. ਆਈ.

Ad Position 21
No active advertisement
ਹੈਰੋਇਨ ਅਤੇ ਅਸਲੇ ਸਮੇਤ ਫੜ੍ਹੇ ਗਏ ਤਿੰਨ ਦੋਸ਼ੀ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ 08-08-2026
ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਸ ਪਾਸੋਂ 180 ਗ੍ਰਾਮ ਹੈਰੋਇਨ ਤੇ ਇਕ ਪਿਸਟਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਗੋਲੇਵਾਲਾ ਤੋਂ ਅੱਗੇ ਫ਼ਰੀਦਕੋਟ-ਫ਼ਿਰੋਜ਼ਪੁਰ ਸੜਕ ’ਤੇ ਪੈਂਦੇ ਪੁਲ ਸੇਮਨਾਲਾ ਦੇ ਨਜ਼ਦੀਕ ਟੀ-ਪੁਆਇੰਟ ’ਤੇ ਪੁੱਜੇ ਤਾਂ ਮੋਟਰਸਾਈਕਲ ’ਤੇ ਆ ਰਹੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 180 ਗ੍ਰਾਮ ਹੈਰੋਇਨ, ਇਕ ਪਿਸਟਲ ਸਮੇਤ ਮੈਗਜ਼ੀਨ ਜਿਸ ਵਿਚ 5 ਰੌਂਦ ਤੇ 510 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦਾ ਮੋਟਰਸਾਈਕਲ ਅਤੇ ਮੋਬਾਈਲ ਜ਼ਬਤ ਕਰ ਲਿਆ ਗਿਆ ਹੈ। ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਤਿੰਨਾਂ ਕਥਿਤ ਦੋਸ਼ੀਆਂ ਅਕਾਸ਼ਦੀਪ ਉਰਫ਼ ਅਕਾਸ਼ ਪੁੱਤਰ ਬੋਹੜ ਸਿੰਘ ਫ਼ਿਰੋਜ਼ਪੁਰ, ਰਾਜਾ ਪੁੱਤਰ ਵੀਰੂ ਪੁੱਤਰ ਸਾਧਾ ਵਾਸੀ ਮਹਿਲ ਸਿੰਘ ਵਾਲਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ, ਤੇ ਸੂਰਜ ਪੁੱਤਰ ਜੁਗਰਾਜ ਪੁੱਤਰ ਆਮਾ ਵਾਸੀ ਵਾਸੀ ਮਹਿਲ ਸਿੰਘ ਵਾਲਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ’ਚ ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24