ਮਲੋਟ ਦੇ ਨਵਾਂ ਪਿੰਡ ’ਚ ਦੇਰ ਰਾਤ ਚੋਰਾਂ ਦਾ ਧਾਵਾ 10 ਤੋਲੇ ਸੋਨਾ ਅਤੇ ਹਜ਼ਾਰਾਂ ਦੀ ਨਕਦੀ ਲੈ ਕੇ ਫ਼ਰਾਰ
ਮਲੋਟ, 7 ਅਗਸਤ (ਪਾਟਿਲ)-ਮਲੋਟ ਨੇੜਲੇ ਪਿੰਡ ਨਵਾਂ ਪਿੰਡ ਵਿਚ ਦੇਰ ਰਾਤ ਅਣਪਛਾਤੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 10 ਤੋਲੇ ਸੋਨਾ ਅਤੇ ਨਗਦੀ ਚੋਰੀ ਕਰ ਲਈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਲੋਟ, 7 ਅਗਸਤ (ਪਾਟਿਲ)-ਮਲੋਟ ਨੇੜਲੇ ਪਿੰਡ ਨਵਾਂ ਪਿੰਡ ਵਿਚ ਦੇਰ ਰਾਤ ਅਣਪਛਾਤੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 10 ਤੋਲੇ ਸੋਨਾ ਅਤੇ ਨਗਦੀ ਚੋਰੀ ਕਰ ਲਈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਰ ਦੀ ਮਾਲਕ ਸਰਬਜੀਤ ਕੌਰ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦਾ ਪਰਿਵਾਰ ਰਾਤ ਕਰੀਬ 10:30 ਵਜੇ ਸੌਂ ਗਿਆ ਸੀ। ਅੰਦਾਜਾ ਹੈ ਕਿ ਦੇਰ ਰਾਤ 12 ਤੋਂ 1 ਵਜੇ ਦੇ ਵਿਚਕਾਰ ਚੋਰ ਘਰ ਦੇ ਅੱਗੇ ਵਾਲੇ ਗੇਟ ਨੂੰ ਬਾਹਰੋਂ ਬੰਦ ਕਰਕੇ ਪਿਛਲੇ ਪਾਸੇ ਰਸੋਈ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ। ਚੋਰਾਂ ਨੇ ਗੋਦਰੇਜ ਦੀ ਅਲਮਾਰੀ ਤੋੜ ਕੇ ਕਰੀਬ 10 ਤੋਲੇ ਸੋਨਾ ਤੇ 13 ਤੋਂ 1 4 ਹਜ਼ਾਰ ਰੁਪਏ ਨਗਦ ਚੋਰੀ ਕਰ ਲਏ ਅਤੇ ਘਰ ਦੇ ਕਮਰਿਆਂ ਦਾ ਸਾਰਾ ਸਾਮਾਨ ਖਿਲਾਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਕਰੀਬ 2 ਵਜੇ ਜਦੋਂ ਉਨ੍ਹਾਂ ਦੇ ਪਤੀ ਬਾਥਰੂਮ ਜਾਣ ਲਈ ਉਠੇ ਤਾਂ ਅੱਗੇ ਵਾਲਾ ਗੇਟ ਬਾਹਰੋਂ ਬੰਦ ਸੀ। ਇਸ ਤੋਂ ਬਾਅਦ ਗੁਆਂਢੀਆਂ ਨੂੰ ਫ਼ੋਨ ਕੀਤਾ ਗਿਆ, ਜਿਨ੍ਹਾਂ ਨੇ ਆ ਕੇ ਗੇਟ ਖੋਲਿ੍ਹਆ। ਅੰਦਰ ਦਾਖ਼ਲ ਹੋਣ ’ਤੇ ਚੋਰੀ ਦਾ ਪਤਾ ਲੱਗਿਆ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਕਾਬੂ ਕਰਕੇ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ ਜਾਵੇ। ਇਸ ਮੌਕੇ ਸਾਬਕਾ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਗੁਰਮੇਜ ਸਿੰਘ ਦੇ ਘਰ ਹੋਈ ਚੋਰੀ ਦੀ ਘਟਨਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪਹੁੰਚਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੋਂ ਉਮੀਦ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਅਨੁਸਾਰ ਚੋਰੀ ਦੀ ਘਟਨਾ ਰਾਤ 1 ਤੋਂ 2 ਵਜੇ ਦੇ ਵਿਚਕਾਰ ਵਾਪਰੀ ਹੈ। ਮੁੱਢਲੀ ਜਾਂਚ ਵਿਚ ਕਰੀਬ 10 ਤੋਲੇ ਸੋਨਾ ਅਤੇ ਲਗਵਗ 14 ਹਜ਼ਾਰ ਰੁਪਏ ਨਗਦ ਚੋਰੀ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।