07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸੰਬੰਧੀ ਰੀਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-15 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਪਿੰਡ ਕੋਟਲੀ ਅਬਲੂ ਵਿਖੇ ਨਵੇਂ ਆਰ.ਓ. ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ। ਤਸਵੀਰ: ਰਵੀਪਾਲ 08-08-2026
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-15 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ਤੋਂ ਇਲਾਵਾ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਨੂੰ ਹਦਾਇਤ ਕੀਤੀ ਕਿ ਰਿਹਰਸਲ ਤੇ ਸਮਾਗਮ ਦੌਰਾਨ ਬੱਚਿਆਂ ਨੂੰ ਰਿਫ਼ਰੈਸ਼ਮੈਂਟ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਆਪਣੀ ਇਕ ਮੈਡੀਕਲ ਟੀਮ ਉਕਤ ਦਿਨਾਂ ਦੌਰਾਨ ਤਾਇਨਾਤ ਕੀਤੀ ਜਾਵੇ ਤਾਂ ਜੋ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਲੋੜ ਪੈਣ ’ਤੇ ਬੱਚਿਆਂ ਨੂੰ ਜਾਂ ਹੋਰ ਕਿਸੇ ਵਿਅਕਤੀ ਨੂੰ ਮੈਡੀਕਲ ਸਹਾਇਤਾ ਮੌਕੇ ’ਤੇ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਰਾਸ਼ਟਰੀ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਜੋ ਡਿਊਟੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਬਾਖ਼ੂਬੀ ਨਿਭਾਈ ਜਾਵੇ ਅਤੇ ਜੋ ਕੰਮ ਬਕਾਇਆ ਪਏ ਹਨ, ਉਨ੍ਹਾਂ ਨੂੰ ਸਮਾਂ ਰਹਿੰਦਿਆਂ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਪ ਮੰਡਲ ਮੈਜਸਿਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਲੱਖੇਵਾਲੀ ਅੰਜੂ ਬਾਲਾ, ਨਾਇਬ ਤਹਿਸੀਲਦਾਰ ਬਰੀਵਾਲਾ ਅਰਸ਼ਪ੍ਰੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਕਾਰਜ ਸਾਧਕ ਅਫ਼ਸਰ ਵਰੁਨ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਵੀਰ ਗਊਸ਼ਾਲਾ ਮਲੋਟ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਹਨੂਮਾਨ ਚਾਲੀਸਾ ਦੇ ਪਾਠਾਂ ਦੇ ਭੋਗ ਦਾ ਸਮਾਪਤੀ ਸਮਾਰੋਹ 9 ਨੂੰ ਅਗਲੀ ਖ਼ਬਰ ਮਲੋਟ ਦੇ ਨਵਾਂ ਪਿੰਡ ’ਚ ਦੇਰ ਰਾਤ ਚੋਰਾਂ ਦਾ ਧਾਵਾ 10 ਤੋਲੇ ਸੋਨਾ ਅਤੇ ਹਜ਼ਾਰਾਂ ਦੀ ਨਕਦੀ ਲੈ ਕੇ ਫ਼ਰਾਰ
Ad Position 24