07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਾਈ.ਐੱਸ. ਪਬਲਿਕ ਸਕੂਲ ਥਾਂਦੇਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 08-08-2026
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਵਾਈ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਚੇਅਰਮੈਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨੇ੍ਹ ਬੱਚਿਆਂ ਵਲੋਂ ਡਾਂਸ ਕਰਕੇ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਹੋਰ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਗੀਤਾਂ ਉਪਰ ਕੋਰੀਓਗ੍ਰਾਫ਼ੀ, ਡਾਂਸ ਤੇ ਗਿੱਧਾ ਆਦਿ ਗਤੀਵਿਧੀਆਂ ਨੂੰ ਪੇਸ਼ ਕੀਤਾ। ਪ੍ਰਿੰਸੀਪਲ ਬੀਰਪਾਲ ਕੌਰ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਪ੍ਰੋਗਰਾਮ ਵਿਚ ਸਭ ਤੋਂ ਮਨਮੋਹਕ ਪੇਸ਼ਕਾਰੀ ਨੰਨ੍ਹੀਆਂ-ਮੁੰਨ੍ਹੀਆਂ ਬੱਚੀਆਂ ਦਾ ਗਿੱਧਾ ਸੀ। ਇਸ ਦੇ ਨਾਲ ਹੀ ਬੱਚਿਆਂ ਵਲੋਂ ਮਹਿੰਦੀ ਪ੍ਰਤੀਯੋਗਤਾ ਵਿਚ ਵੀ ਵਧ ਚੜ੍ਹ ਕੇ ਹਿੱਸਾ ਲਿਆ ਗਿਆ। ਬੱਚੇ ਆਪਣੇ ਘਰ ਤੋਂ ਮੌਸਮੀ ਪਕਵਾਨ ਵੀ ਬਣਵਾ ਕੇ ਲੈ ਕੇ ਆਏ, ਜਿਸ ਵਿਚ ਖੀਰ, ਪੂੜੇ, ਗੁਲਗਲੇ, ਮੱਠੀਆਂ ਤੇ ਮਿੱਠੇ ਚੌਲ ਸ਼ਾਮਿਲ ਸਨ। ਸਟੇਜ ਦੀ ਭੂਮਿਕਾ ਅਧਿਆਪਕਾ ਰਮਨਦੀਪ ਕੌਰ ਦੋਦਾ ਨੇ ਨਿਭਾਈ। ਇਸ ਉਪਰੰਤ ਚੇਅਰਮੈਨ ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ। ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਮਨਜੀਤ ਕੌਰ ਤੇ ਜਸਕਰਨ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਮੂਹ ਸਟਾਫ਼ ਤੇ ਬੱਚੇ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਕਾਨੂੰਨੀ ਜਾਗਰੂਕਤਾ ਲੈਕਚਰ ਕਰਵਾਇਆ
Ad Position 24