07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਐੱਸ.ਡੀ. ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 7 ਅਗਸਤ (ਪਾਟਿਲ)-ਐੱਸ. ਡੀ.

Ad Position 21
No active advertisement
ਅਜੀਤ ਡੈਸਕ 08-08-2026
ਮਲੋਟ, 7 ਅਗਸਤ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ, ਲੋਕ ਪਰੰਪਰਾਵਾਂ ਤੇ ਅਮੀਰ ਵਿਰਸੇ ਦੀਆਂ ਝਲਕੀਆਂ ਪੇਸ਼ ਕਰਦਾ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਰੰਗਾਰੰਗ ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਤੇ ਅਧਿਆਪਕਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜ ਕੇ ਗਿੱਧਾ, ਭੰਗੜਾ, ਬੋਲੀਆਂ, ਲੁੱਡੀ, ਸੰਮੀ ਅਤੇ ਹੋਰ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਸਮਾਂ ਬੰਨ੍ਹ ਦਿੱਤਾ। ਪੰਜਾਬੀ ਲੋਕ ਗੀਤਾਂ ਤੇ ਬੋਲੀਆਂ ਦੀ ਗੂੰਜ ਨਾਲ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਸਾਡੀ ਪਹਿਚਾਣ ’ਤੇ ਮਾਣ ਹੈ। ਅੰਤ ਵਿਚ ਉਨ੍ਹਾਂ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸਿੱਖਿਆ ਕ੍ਰਾਂਤੀ ਬਾਰੇ ਵਿਧਾਨ ਸਭਾ ਵਿਚ ਬੋਲਣ ਦਾ ਮੌਕਾ ਮਿਲਣਾ ਮੇਰੇ ਲਈ ਮਾਣ ਦੀ ਗੱਲ- ਵਿਧਾਇਕਾ ਡਾ. ਅਮਨਦੀਪ... ਅਗਲੀ ਖ਼ਬਰ ਲਾਇਨਜ਼ ਕਲੱਬ (ਦੀ ਰੇਡੀਐਂਟ) ਵਲੋਂ ਬੂਟੇ ਲਗਾਏ
Ad Position 24