09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ਼ੀਤਲ ਅੰਗੁਰਾਲ ਨੂੰ ਭਾਜਪਾ ਐਸ.ਸੀ. ਮੋਰਚਾ ਦਾ ਸੂਬਾ ਪ੍ਰਧਾਨ ਬਣਾਉਣ ਦਾ ਸਵਾਗਤ

ਜੈਤੋ, 9 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਭਾਜਪਾ ਵਲੋਂ ਸ਼ੀਤਲ ਅੰਗੂਰਾਲ ਨੂੰ ਐਸ. ਸੀ.

Ad Position 21
No active advertisement
ਐਸ.ਸੀ. ਮੋਰਚਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੂੰ ਵਧਾਈ ਦੇਣ ਸਮੇਂ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸੇਵੇਵਾਲਾ ਤੇ ਹੋਰ। ਅਜੀਤ ਤਸਵੀਰ 10-08-2026
ਜੈਤੋ, 9 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਭਾਜਪਾ ਵਲੋਂ ਸ਼ੀਤਲ ਅੰਗੂਰਾਲ ਨੂੰ ਐਸ.ਸੀ.ਮੋਰਚਾ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਐਸ.ਸੀ. ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਵਿਧਾਨ ਸਭਾ ਕਨਵੀਨਰ ਭਾਜਪਾ ਜੈਤੋ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਸ਼ੀਤਲ ਅੰਗੂਰਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਐਸ.ਸੀ. ਮੋਰਚਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਅੰਗੂਰਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਸਮਾਜ ਦੇ ਹਰ ਵਰਗ ਨੂੰ ਬਣਦਾ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਆਗੂ ਮਨਜੀਤ ਸਿੰਘ ਢਿੱਲਵਾਂ, ਗੁਰਬਰਿੰਦਰ ਸਿੰਘ, ਵਿਜੇ ਕੁਮਾਰ ਵਿੱਕੀ ਬਲਾਕ ਸੰਮਤੀ ਮੈਂਬਰ, ਡਾ. ਕਸ਼ਮੀਰ ਸਿੰਘ ਸੇਢਾ ਸਿੰਘ ਵਾਲਾ ਸਮੇਤ ਹੋਰ ਆਗੂ ਅਤੇ ਵਰਕਰਾਂ ਨੇ ਵੀ ਸ੍ਰੀ ਅੰਗੂਰਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ‘ਜੈਕ’ ਕੰਪਨੀ ਨੇ ਕੋਟਕਪੂਰਾ ਵਿਖੇ ਆਪਣੀ 31ਵੀਂ ਵਰ੍ਹੇਗੰਢ ਮਨਾਈ, ਨਵਾਂ ਮਾਡਲ 133 ਲਾਂਚ ਅਗਲੀ ਖ਼ਬਰ ਰੇਸ਼ਮ ਸਿੰਘ ਮਠਾੜੂ ਠੱਠੀ ਭਾਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Ad Position 24