ਚੇਅਰਮੈਨ ਰਣਧੀਰ ਸਿੰਘ ਧੀਰਾ ਨੇ ਸ਼ਿਵਰਾਜ ਮਿੱਠੜੀ ਦੇ ਘਰ ਵਰਕਰਾਂ ਨਾਲ ਕੀਤੀ ਮੀਟਿੰਗ
ਲੰਬੀ, 9 ਅਗਸਤ (ਮੇਵਾ ਸਿੰਘ)-ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਪੰਜਾਬ (ਚੰਡੀਗੜ੍ਹ) ਦੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਹਲਕਾ ਲੰਬੀ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਉਨ੍ਹਾਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਿਵਰਾਜ ਸਿੰਘ ਮਿੱਠੜੀ ਦੇ ਘਰ ਆਪ ਪਾਰਟੀ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਹਿੱਸਾ ਲਿਆ।
ਚ
ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਸ਼ਿਵਰਾਜ ਸਿੰਘ ਮਿੱਠੜੀ ਦੇ ਘਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਮੇਵਾ ਸਿੰਘ
10-08-2026
ਲੰਬੀ, 9 ਅਗਸਤ (ਮੇਵਾ ਸਿੰਘ)-ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਪੰਜਾਬ (ਚੰਡੀਗੜ੍ਹ) ਦੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਹਲਕਾ ਲੰਬੀ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਉਨ੍ਹਾਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਿਵਰਾਜ ਸਿੰਘ ਮਿੱਠੜੀ ਦੇ ਘਰ ਆਪ ਪਾਰਟੀ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਹਿੱਸਾ ਲਿਆ। ਚੇਅਰਮੈਨ ਰਣਧੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਿਛਲੇ ਕਰੀਬ ਸਾਢੇ 4 ਸਾਲਾਂ ਦੌਰਾਨ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪ੍ਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿਚ ਸਰਕਾਰ ਵਲੋਂ ਜਾਰੀ ਕੀਤਾ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਿੰਡ ਮਿੱਠੜੀ ਵਿਖੇ ਪਹੁੰਚਣ ਤੇ ਪਾਰਟੀ ਦੇ ਬਲਾਕ ਪੱਧਰ ਦੇ ਆਗੂ ਸ਼ਿਵਰਾਜ ਸਿੰਘ ਮਿੱਠੜੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸ਼ਿਵਰਾਜ ਸਿੰਘ ਮਿੱਠੜੀ ਬਲਾਕ ਪ੍ਰਧਾਨ ਤੋਂ ਇਲਾਵਾ ਅਜਮੇਰ ਸਿਘ ਸੈਕਟਰੀ ਬੀਸੀ ਵਿੰਗ, ਵਰਿੰਦਰ ਸਿੰਘ ਤੇ ਗੁਰਜੰਟ ਸਿੰਘ ਪੰਚ, ਜਗਮੀਤ ਸਿੰਘ ਧਾਲੀਵਾਲ ਪੰਚ, ਜਸਵੰਤ ਸਿੰਘ, ਅਸ਼ੋਕ ਕੁਮਾਰ, ਰਮੇਸ਼ ਕੁਮਾਰ ਮੇਸ਼ੀ, ਗੁਲਸ਼ਨ ਸਿੰਘ ਸਿੱਧੂ, ਵਕੀਲ ਸਿੰਘ, ਗੋਰਾ ਬਾਬਾ, ਮਹਿੰਗਾ ਸਿੰਘ ਮਾਨ, ਬਲਰਾਜ ਬਾਜੀ ਤੇ ਪਿੰਡ ਦੇ ਹੋਰ ਵੀ ਮੁਹਤਬਾਰ ਮੌਜੂਦ ਸਨ।