10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ਼ਿਵਰਾਜ ਸਿੰਘ ਢਿੱਲੋਂ ਬਲਾਕ ਫ਼ਰੀਦਕੋਟ ਦਿਹਾਤੀ ਤੇ ਚਰਨਜੀਤ ਸ਼ਰਮਾ ਸ਼ਹਿਰੀ ਦੇ ਪ੍ਰਧਾਨ ਬਣੇ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਫ਼ਰੀਦਕੋਟ ਜ਼ਿਲ੍ਹੇ ’ਚ ਦੋ ਅਹਿਮ ਨਿਯੁਕਤੀਆਂ ਕਰਦਿਆਂ ਸ਼ਿਵਰਾਜ ਸਿੰਘ ਢਿੱਲੋਂ ਨੂੰ ਬਲਾਕ ਫ਼ਰੀਦਕੋਟ ਦਿਹਾਤੀ ਅਤੇ ਚਰਨਜੀਤ ਸ਼ਰਮਾ ਨੂੰ ਬਲਾਕ ਫ਼ਰੀਦਕੋਟ ਸ਼ਹਿਰੀ ਦਾ ਪ੍ਰਧਾਨ ਬਣਾਇਆ ਹੈ। ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਫ਼ਰੀਦਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਖ਼ੁਸ਼ੀ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 10-08-2026
ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਫ਼ਰੀਦਕੋਟ ਜ਼ਿਲ੍ਹੇ ’ਚ ਦੋ ਅਹਿਮ ਨਿਯੁਕਤੀਆਂ ਕਰਦਿਆਂ ਸ਼ਿਵਰਾਜ ਸਿੰਘ ਢਿੱਲੋਂ ਨੂੰ ਬਲਾਕ ਫ਼ਰੀਦਕੋਟ ਦਿਹਾਤੀ ਅਤੇ ਚਰਨਜੀਤ ਸ਼ਰਮਾ ਨੂੰ ਬਲਾਕ ਫ਼ਰੀਦਕੋਟ ਸ਼ਹਿਰੀ ਦਾ ਪ੍ਰਧਾਨ ਬਣਾਇਆ ਹੈ। ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਫ਼ਰੀਦਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਖ਼ੁਸ਼ੀ ਪਾਈ ਜਾ ਰਹੀ ਹੈ। ਇਨ੍ਹਾਂ ਦੋਨਾਂ ਬਲਾਕ ਪ੍ਰਧਾਨਾਂ ਸ਼ਿਵਰਾਜ ਸਿੰਘ ਢਿੱਲੋਂ ਤੇ ਚਰਨਜੀਤ ਸ਼ਰਮਾ ਨੇ ਆਪਣੀ ਇਸ ਨਿਯੁਕਤੀ ਲਈ ਸ੍ਰੀ ਮਲਿਕਅਰੁਜਨ ਖੜਗੇ ਪ੍ਰਧਾਨ ਆਲ ਇੰਡੀਆ ਕਾਂਗਰਸ, ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ, ਕੇ.ਸੀ. ਵੇਣੂਗੋਪਾਲ ਜਨਰਲ ਸਕੱਤਰ ਆਲ ਇੰਡੀਆ ਕਾਂਗਰਸ, ਸ੍ਰੀ ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਤੇ ਜਨਰਲ ਸਕੱਤਰ ਆਲ ਇੰਡੀਆ ਕਾਂਗਰਸ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਰਵਿੰਦਰ ਡਾਲਵੀ ਸਕੱਤਰ ਆਲ ਇੰਡੀਆ ਕਾਂਗਰਸ ਤੇ ਸਹਿ ਪ੍ਰਭਾਰੀ ਪੰਜਾਬ, ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਉਸਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਦੋਨਾਂ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਬਲਜੀਤ ਸਿੰਘ ਗੋਰਾ ਸੀਨੀਅਰ ਕਾਂਗਰਸੀ ਆਗੂ, ਅਮਰਜੀਤ ਸਿੰਘ ਜੱਜ, ਗੁਰਭਜਨ ਸਿੰਘ ਸੰਧੂ ਪ੍ਰਧਾਨ ਇੰਟਕ ਜ਼ਿਲ੍ਹਾ ਫ਼ਰੀਦਕੋਟ, ਗੁਰਬਿੰਦਰ ਸਿੰਘ ਟਹਿਣਾ ਪ੍ਰਧਾਨ ਜ਼ਿਲ੍ਹਾ ਓ.ਬੀ.ਸੀ. ਸੈਲ, ਡਬਲਜੀਤ ਸਿੰਘ ਧੌਂਸੀ ਬੁਲਾਰਾ, ਗੁਰਦੇਵ ਸਿੰਘ ਚਰਨ ਦਫ਼ਤਰ ਇੰਚਾਰਜ, ਜਗਦੀਪ ਸਿੰਘ ਢਿੱਲੋਂ ਇੰਟਕ ਆਗੂ, ਭਾਗ ਸਿੰਘ ਪਿੱਪਲੀ, ਗੁਰਜੀਤ ਸਿੰਘ ਬਰਾੜ, ਅਮਰਜੀਤ ਸਿੰਘ ਸੰਧੂ ਠੇਕੇਦਾਰ, ਮਾਸਟਰ ਤਰਸੇਮ ਸਿੰਘ, ਬਲਜੀਤ ਸਿੰਘ ਜੀਵਨ ਨਗਰ, ਜਸਵੀਰ ਸਿੰਘ ਜੱਸਾ, ਹਰਦੀਪ ਸਿੰਘ ਹਨੀ ਸ਼ੋਸਲ ਮੀਡੀਆ ਇੰਚਾਰਜ, ਲੱਕੀ ਸ਼ਰਮਾ, ਐਡਵੋਕੇਟ ਰਾਕੇਸ਼ ਕੁਮਾਰ ਸ਼ਰਮਾ, ਰਵਿੰਦਰ ਕੁਮਾਰ (ਦਫ਼ਤਰ), ਜਨਕ ਰਾਜ ਸਿੰਘ ਔਲਖ, ਲੱਖਾ ਬਰਾੜ ਗੋਲੇਵਾਲਾ, ਅਤਰ ਸਿੰਘ ਕਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ ਬੇਲਰ ਆਪ੍ਰੇਟਰ ਯੂਨੀਅਨ ਇਕਾਈ ਸੇਢਾ ਸਿੰਘ ਵਾਲਾ ਦੀ ਹੋਈ ਚੋਣ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਗੁਰਮੀਤ ਸਿੰਘ ਖੁ...
Ad Position 24