09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਕੱਢੀ ਗਈ ਸੁੰਦਰ ਪ੍ਰਭਾਤ ਫ਼ੇਰੀ ਨਾਲ ਹੋਈ, ਜਿਸ ਨਾਲ ਸਮੁੱਚਾ ਵਾਤਾਵਰਨ ਗੁਰਬਾਣੀ ਅਤੇ ਭਗਤੀ ਦੇ ਰੰਗ ਵਿਚ ਰੰਗਿਆ ਗਿਆ।

Ad Position 21
No active advertisement
ਅਜੀਤ ਡੈਸਕ 10-08-2026
ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਕੱਢੀ ਗਈ ਸੁੰਦਰ ਪ੍ਰਭਾਤ ਫ਼ੇਰੀ ਨਾਲ ਹੋਈ, ਜਿਸ ਨਾਲ ਸਮੁੱਚਾ ਵਾਤਾਵਰਨ ਗੁਰਬਾਣੀ ਅਤੇ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਸਕੂਲ ਦੇ ਚਾਰੋਂ ਹਾਊਸਾਂ ਵਲੋਂ ਸ਼ਬਦ ਅਤੇ ਕਵੀਸ਼ਰੀ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੱਗ ਬੰਨ੍ਹਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿ ਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਪਾਵਨ ਜੀਵਨੀ, ਉਨ੍ਹਾਂ ਦੇ ਮਹਾਨ ਜੀਵਨ ਅਤੇ ਮਨੁੱਖਤਾ ਦੀ ਸੇਵਾ ਲਈ ਦਿੱਤੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਕਿਰਨਜੋਤ ਕੌਰ, ਵਾਈਸ ਪ੍ਰਿੰਸੀਪਲ ਪੂਨਮ ਗੋਇਲ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਭਰਵੀਂ ਬਾਰਿਸ਼ ਕਿਸਾਨਾਂ ਨੂੰ ਮਿਲੀ ਰਾਹਤ ਸ਼ਹਿਰ ਦੀਆਂ ਗਲੀਆਂ ਤੇ ਸੜਕਾਂ ’ ਤੇ ਭਰਿਆ ਪਾਣੀ... ਅਗਲੀ ਖ਼ਬਰ ਸ਼ਿਵਰਾਜ ਸਿੰਘ ਢਿੱਲੋਂ ਬਲਾਕ ਫ਼ਰੀਦਕੋਟ ਦਿਹਾਤੀ ਤੇ ਚਰਨਜੀਤ ਸ਼ਰਮਾ ਸ਼ਹਿਰੀ ਦੇ ਪ੍ਰਧਾਨ ਬਣੇ
Ad Position 24