09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਵਿਧਾਇਕ ਕਾਕਾ ਬਰਾੜ ਵਲੋਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹੋ ਕੇ ਲਗਾਤਾਰ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਿਛਲੇ ਕੁਝ ਦਿਨਾਂ ਵਿਚ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ।

Ad Position 21
No active advertisement
ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਬੇਅੰਤ ਸਿੰਘ ਲਾਲੀ ਨੰਬਰਦਾਰ ਅਤੇ ਹੋਰ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ। ਤਸਵੀਰ : ਰਣਜੀਤ ਸਿੰਘ ਢਿੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਖੁੱਡੀਆਂ ਵਿਖੇ ਮੰਗ ਪੱਤਰ ਸੌਂਪਦੇ ਹੋਏ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ। ਤਸਵੀਰ : ਮੇਵਾ ਸਿੰਘ 10-08-2026
ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹੋ ਕੇ ਲਗਾਤਾਰ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਿਛਲੇ ਕੁਝ ਦਿਨਾਂ ਵਿਚ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਪਿੰਡ ਸੰਗੂਧੌਣ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਹੇ ਬੇਅੰਤ ਸਿੰਘ ਲਾਲੀ ਨੰਬਰਦਾਰ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸਵਾਗਤ ਕੀਤਾ। ਇਸ ਮੌਕੇ ਬੇਅੰਤ ਸਿੰਘ ਲਾਲੀ ਨੇ ਦੱਸਿਆ ਕਿ ਮੇਰੇ ਤੋਂ ਇਲਾਵਾ ਨੰਬਰਦਾਰ ਚਮਕੌਰ ਸਿੰਘ, ਜਗਦੇਵ ਸਿੰਘ ਬਰਾੜ, ਜਸਵੰਤ ਸਿੰਘ ਢਿੱਲੋਂ, ਕੁਲਵੰਤ ਸਿੰਘ ਢਿੱਲੋਂ, ਅੰਗਰੇਜ਼ ਸਿੰਘ, ਦਰਸ਼ਨ ਸਿੰਘ ਟੇਲਰ ਮਾਸਟਰ, ਅਜੀਤ ਸਿੰਘ, ਗੁਰਦਿੱਤ ਸਿੰਘ, ਅਨਮੋਲ ਸਿੰਘ, ਗੁਰਦੀਪ ਸਿੰਘ ਵਿੱਕਾ, ਚੌਧਰੀ ਮਿੱਠੂ ਰਾਮ, ਡਾ. ਅਮਰਜੀਤ ਸਿੰਘ ਘੱਕੀ, ਲੱਖਾ ਸਿੰਘ, ਯਾਦਵਿੰਦਰ ਸਿੰਘ ਯਾਦੂ, ਲੱਕੀ ਸਿੰਘ ਜੱਸਲ ਸ਼ਮਿੰਦਰਪਾਲ ਸਿੰਘ ਛਿੰਦਾ ਆਦਿ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਜਿਸ ਨਾਲ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ‘ਆਪ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਜਦ ਕਿ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਮੌਕੇ ਸੂਬਾ ਸਕੱਤਰ ਬਲਰਾਜ ਭੁੱਲਰ, ਸਰਪੰਚ ਸੁਰਿੰਦਰਪਾਲ ਸਿੰਘ ਸੰਗੂਧੌਣ, ਬਲਕਾਰ ਸਿੰਘ ਕਾਲਾ, ਪੱਪੂ ਸਿੰਘ, ਦਾਰਾ ਸਿੰਘ, ਦਿਲਬਾਗ ਸਿੰਘ ਮਹਾਸ਼ਾ, ਨੰਬਰਦਾਰ ਬਗੀਚਾ ਸਿੰਘ, ਗੁਰਸਿਮਰਨ ਸਿੰਘ ਬੌਬੀ, ਸਤਿੰਦਰਪਾਲ ਸਿੰਘ ਬਰਾੜ, ਸੰਦੀਪ ਸਿੰਘ, ਗੁਰਇਕਬਾਲ ਸਿੰਘ, ਦਿਲਬਾਗ ਸਿੰਘ ਬਾਗੀ, ਹਰਜਿੰਦਰ ਸਿੰਘ ਰਾਜਾ, ਜਗਜੀਤ ਸਿੰਘ ਸੇਵਾ ਮੁਕਤ ਸੂਬੇਦਾਰ, ਤਰਸੇਮ ਸਿੰਘ ਸੇਮੀ, ਯੂਥ ਪ੍ਰਧਾਨ ਸੁਖਪ੍ਰੀਤ ਸੋਨੀ, ਜਗਦੀਪ ਸਿੰਘ ਖ਼ਾਲਸਾ, ਗੋਰਾ ਸਿੰਘ, ਬੂਟਾ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਜਗਦੀਪ ਸਿੰਘ ਦੀਪਾ, ਹਰਨਾਮ ਸਿੰਘ ਫ਼ੌਜੀ, ਬਲਵਿੰਦਰ ਸਿੰਘ ਖਾਲਸਾ, ਲਵਪ੍ਰੀਤ ਸਿੰਘ, ਦਾਨ ਸਿੰਘ, ਬਲਵਿੰਦਰ ਸਿੰਘ, ਮਿੱਠੂ ਸਿੰਘ, ਰਣਦੀਪ ਸਿੰਘ, ਸ਼ਮਸ਼ੇਰ ਸਿੰਘ ਆਦਿ ਪਿੰਡ ਵਾਸੀਆਂ ਤੋਂ ਇਲਾਵਾ ਗੁਰਪਿੰਦਰ ਸਿੰਘ ਸ਼ੈਲੀ ਮੀਤ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਿੰਦਾ ਸਰਪੰਚ ਥਾਂਦੇਵਾਲਾ, ਸੋਨਾ ਸਰਪੰਚ ਬਸਤੀ ਦਸਮੇਸ਼ ਨਗਰ, ਅਮਰਜੀਤ ਸਿੰਘ ਥਾਂਦੇਵਾਲਾ ਆਦਿ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਮਾਨ ਸਿੰਘ ਮੱਲਣ ਦੀ ਬਰਸੀ ਮਨਾਈ ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦੀ ਗਰੀਨ ਸਕੂਲ ਪ੍ਰੋਗਰਾਮ ਤਹਿਤ ਲਗਾਈ ਇਕ ਰੋਜ਼ਾ ਵਰਕਸ਼ਾਪ
Ad Position 24