09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ’ਚ ‘ਤੀਆਂ ਤੀਜ ਦੀਆਂ’ ਦਾ ਸਮਾਗਮ ਕਰਵਾਇਆ

ਲੰਬੀ, 9 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਚ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ‘ਤੀਆਂ ਤੀਜ ਦੀਆਂ’ ਦਾ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬੀ ਵਿਰਸੇ ਦੀਆਂ ਪੁਰਾਤਨ ਰਵਾਇਤਾਂ ਨੂੰ ਰੰਗਮੰਚ ’ਤੇ ਜੀਵਤ ਕੀਤਾ।

Ad Position 21
No active advertisement
ਅਜੀਤ ਡੈਸਕ 10-08-2026
ਲੰਬੀ, 9 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਚ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ‘ਤੀਆਂ ਤੀਜ ਦੀਆਂ’ ਦਾ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬੀ ਵਿਰਸੇ ਦੀਆਂ ਪੁਰਾਤਨ ਰਵਾਇਤਾਂ ਨੂੰ ਰੰਗਮੰਚ ’ਤੇ ਜੀਵਤ ਕੀਤਾ। ਇਸ ਮੌਕੇ ਮਹਿੰਦੀ ਮੁਕਾਬਲਾ, ਕਿੱਕਲੀ ਮੁਕਾਬਲਾ ਅਤੇ ਪੰਜਾਬੀ ਵਿਰਸੇ ਨਾਲ ਸਬੰਧਿਤ ਵੱਖ-ਵੱਖ ਸੱਭਿਆਚਾਰਕ ਪ੍ਰਸ਼ਨੋਤਰੀ ਕਰਵਾਈ ਗਈ। ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ, ਗਹਿਣਿਆਂ, ਲੋਕ-ਗੀਤਾਂ ਅਤੇ ਪੁਰਾਣੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਸਵਾਲਾਂ ਦੇ ਉੱਤਰ ਦੇ ਕੇ ਆਪਣੀ ਵਿਰਸੇ ਪ੍ਰਤੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ 12ਵੀਂ ਜਮਾਤ ਦੀ ਵਿਦਿਆਰਥਣ ਅਰਦਮਨਪ੍ਰੀਤ ਕੌਰ ਨੂੰ ‘ਮਿਸ ਤੀਜ’ ਚੁਣਿਆਂ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ ਅਤੇ ਆਪਣੀ ਮਾਂ-ਬੋਲੀ, ਲੋਕ-ਰਵਾਇਤਾਂ ਅਤੇ ਸੱਭਿਆਚਾਰ ਨੂੰ ਸੰਭਾਲਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹਲਕੀ ਬਾਰਿਸ਼ ਨੇ ਗਿੱਦੜਬਾਹਾ ਪ੍ਰਸ਼ਾਸਨ ਦੇ ਪਬੰਧਾਂ ਦੀ ਪੋਲ ਖੋਲ੍ਹੀ ਸੜਕਾਂ ’ ਤੇ ਭਰਿਆ ਬਾਰਿਸ਼ ਦਾ ਪਾਣੀ ਅਗਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24