11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਨਾਂਅ ਲੈ ਕੇ ਫ਼ਿਰੌਤੀ ਮੰਗਣ ਵਾਲੇ ਦੋ ਦੋਸ਼ੀ ਕਾਬੂ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰਬੰਸ ਸਿੰਘ ਬੈਂਸ ਐਸ. ਐਸ.

Ad Position 21
No active advertisement
ਫ਼ਿਰੋਤੀ ਮੰਗਣ ਵਾਲੇ ਕਾਬੂ ਕੀਤੇ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ 11-08-2026

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ਼ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਜਿਸਦੇ ਤਹਿਤ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਰਹਿਨੁਮਾਈ ਹੇਠ ਕਾਰਵਾਈ ਕਰਦੇ ਹੋਏ ਫ਼ਰੀਦਕੋਟ ਪੁਲਿਸ ਵਲੋਂ 10 ਲੱਖ ਰੁਪਏ ਫ਼ਿਰੋਤੀ ਮੰਗਣ ਦੇ ਮਾਮਲੇ ਦੇ ਵਿਚ ਦੋਨੋਂ ਮੁੱਖ ਆਰੋਪੀ ਆਪਣੇ ਆਪ ਨੂੰ ‘ਗੋਲਡੀ ਬਰਾੜ ਗਰੁੱਪ’ ਅਤੇ ‘ਲਾਰੈਂਸ ਬਿਸ਼ਨੋਈ ਗੈਂਗ’ ਨਾਲ ਸਬੰਧਿਤ ਦੱਸਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁੱਖ ਦੋਸ਼ੀ ਦੀ ਪਹਿਚਾਣ ਅਰੁਣ ਕੁਮਾਰ ਪੁੱਤਰ ਪ੍ਰਮੋਦ ਕੁਮਾਰ, ਪੰਕਜ ਉਰਫ਼ ਭੁੱਲਾ ਪੁੱਤਰ ਦੇਵਕੀ ਨੰਦਨ ਕੋਟਕਪੂਰਾ ਵਜੋਂ ਹੋਈ ਹੈ। ਇਸ ਸਾਜ਼ਿਸ਼ ਵਿਚ ਉਨ੍ਹਾਂ ਦਾ ਸਾਥ ਭਿੰਦਾ ਗਿੱਲ ਦੇਣ ਵਾਲੇ ਇਕ ਹੋਰ ਵਿਅਕਤੀ ਨੂੰ ਵੀ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੁਨ ਅਰੋੜਾ ਉਰਫ਼ ਬਿੰਨੀ ਵਾਸੀ ਕੋਟਕਪੂਰਾ ਜੋ ਜੈਤੋ ਰੋਡ ਵਿਖੇ ਇਕ ਮੈਡੀਕਲ ਸਟੋਰ ਚਲਾਉਂਦਾ ਹੈ, ਜਿਸਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮਿਤੀ 07-08-2026 ਦੀ ਸਵੇਰ ਉਹ ਆਪਣੀ ਦੁਕਾਨ ਖੋਲ੍ਹਣ ਲਈ ਪਹੁੰਚਿਆ ਤਾਂ ਦੁਕਾਨ ਦੇ ਅੰਦਰ ਫਰਸ਼ ’ਤੇ ਇਕ ਪੀਲੇ ਰੰਗ ਦਾ ਲਿਫ਼ਾਫ਼ਾ ਪਿਆ ਮਿਲਿਆ। ਲਿਫ਼ਾਫ਼ੇ ਵਿਚੋਂ ਇਕ ਟਾਈਪਸ਼ੁਦਾ ਲਿਖਤ ਬਰਾਮਦ ਹੋਈ, ਜਿਸ ਵਿਚ ਆਪਣੇ ਆਪ ਨੂੰ ‘ਗੋਲਡੀ ਬਰਾੜ ਗਰੁੱਪ’ ਅਤੇ ‘ਲਾਰੈਂਸ ਬਿਸ਼ਨੋਈ ਗੈਂਗ’ ਨਾਲ ਸਬੰਧਿਤ ਦੱਸਣ ਵਾਲੇ ਅਣਪਛਾਤੇ ਵਿਅਕਤੀਆਂ ਵਲੋਂ 10 ਲੱਖ ਰੁਪਏ ਦੀ ਕਥਿਤ ਪ੍ਰੋਟੈਕਸ਼ਨ ਮਨੀ/ਫਿਰੌਤੀ ਦੀ ਮੰਗ ਕੀਤੀ ਗਈ ਸੀ। ਮਾਮਲੇ ਦੀ ਸੂਚਨਾ ਮਿਲਣ ’ਤੇ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੰਜੀਵ ਕੁਮਾਰ ਡੀ.ਐਸ.ਪੀ (ਕੋਟਕਪੂਰਾ) ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਪਾਸੋਂ ਬਾਰੀਕੀ ਨਾਲ ਜਾਂਚ ਕਰਨ ਲਈ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਵਜ੍ਹਾ ਰੰਜਿਸ਼ ਇਹ ਸਾਹਮਣੇ ਆਈ ਹੈ ਕਿ ਮੁੱਖ ਦੋਸ਼ੀ ਅਰੁਣ ਕੁਮਾਰ ਪੁੱਤਰ ਪ੍ਰਮੋਦ ਕੁਮਾਰ, ਪੰਕਜ ਉਰਫ ਭੁੱਲਾ ਪੁੱਤਰ ਦੇਵਕੀ ਨੰਦਨ ਪੁੱਤਰ ਜੋਧਾ ਰਾਮ ਵਾਸੀ ਮੁਹੱਲਾ ਹਰਨਾਮਪੁਰਾ ਨੇੜੇ ਲਾਟੂ ਐਮ.ਸੀ ਦਾ ਘਰ ਕੋਟਕਪੂਰਾ ਵਲੋਂ ਪੈਸਿਆਂ ਦੇ ਲਾਲਚ ਵਿਚ ਆਉਣ ਕਾਰਨ ਹੀ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਸਾਜ਼ਿਸ਼ ਰਚੀ ਸੀ। ਫ਼ਰੀਦਕੋਟ ਪੁਲਿਸ ਵਲੋਂ ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁੱਕਦਮਾ ਨੰਬਰ 161 ਮਿਤੀ 08.08.2026 ਅ/ਧ 308(2), 35 1(2) ਬੀ.ਐਨ.ਐਸ ਥਾਣਾ ਸਿਟੀ ਕੋਟਕਪੂਰਾ ਤਹਿਤ ਦਰਜ ਰਜਿਸਟਰ ਕੀਤਾ ਜਾ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀ ਜੁਲਾਈ ਤੋਂ ਅਕਤੂਬਰ 2026 ਤੱਕ ਦੀ ਕਣਕ ਪ੍ਰਾਪਤ ਕਰਨਾ ਯਕੀਨੀ ਬਣਾਉਣ-ਗੁਰਜੀਤ ਸ... ਅਗਲੀ ਖ਼ਬਰ ਪ੍ਰਿੰ. ਦਲਬੀਰ ਸਿੰਘ ਦੁਆਰਾ ਰਚਿਤ ਪੁਸਤਕ ‘ਭਗਤ ਬਾਣੀਕਾਰ’ ਲੋਕ ਅਰਪਣ ਪ੍ਰਸਿੱਧ ਵਿਦਵਾਨ ਪ੍ਰੋ. ਬ੍ਰਹਮ ਜਗਦੀਸ਼ ਨੇ ਪੁਸਤਕ...
Ad Position 24