11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀ ਜੁਲਾਈ ਤੋਂ ਅਕਤੂਬਰ 2026 ਤੱਕ ਦੀ ਕਣਕ ਪ੍ਰਾਪਤ ਕਰਨਾ ਯਕੀਨੀ ਬਣਾਉਣ-ਗੁਰਜੀਤ ਸਿੰਘ ਦਿਓਲ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਜੁਲਾਈ 2026 ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਵੰਡੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫ਼ਰੀਦਕੋਟ ਗੁਰਜੀਤ ਸਿੰਘ ਦਿਓਲ ਨੇ ਜ਼ਿਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਏਰੀਏ ਦੇ ਸਬੰਧਿਤ ਡਿਪੂ ਹੋਲਡਰ ਪਾਸੋਂ ਬਣਦੀ ਕਣਕ ਪ੍ਰਾਪਤ ਕਰਨੀ ਯਕੀਨੀ ਬਣਾਉਣ।

Ad Position 21
No active advertisement
ਅਜੀਤ ਡੈਸਕ 11-08-2026
ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਜੁਲਾਈ 2026 ਤੋਂ ਅਕਤੂਬਰ 2026 ਤੱਕ 4 ਮਹੀਨਿਆਂ ਦੀ ਕਣਕ ਵੰਡੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫ਼ਰੀਦਕੋਟ ਗੁਰਜੀਤ ਸਿੰਘ ਦਿਓਲ ਨੇ ਜ਼ਿਲ੍ਹੇ ਦੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਆਉਂਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਏਰੀਏ ਦੇ ਸਬੰਧਿਤ ਡਿਪੂ ਹੋਲਡਰ ਪਾਸੋਂ ਬਣਦੀ ਕਣਕ ਪ੍ਰਾਪਤ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਪ੍ਰਾਥਮਿਕਤਾ ਵਾਲੇ ਪਰਿਵਾਰ ਕਾਰਡ ਹੋਲਡਰਾਂ ਨੂੰ ਪ੍ਰਤੀ ਜੀਅ ਪ੍ਰਤੀ ਮਹੀਨਾ 20 ਕਿਲੋ ਕਣਕ, ਜਦਕਿ ਅੰਤਯੋਦਯ ਅੰਨਾ ਯੋਜਨਾ ਕਾਰਡ ਹੋਲਡਰਾਂ ਨੂੰ ਪ੍ਰਤੀ ਕਾਰਡ ਪ੍ਰਤੀ ਮਹੀਨਾ 35 ਕਿਲੋ ਕਣਕ ਪ੍ਰਾਪਤ ਹੋਵੇਗੀ। ਇਸ ਤਹਿਤ ਲਾਭਪਾਤਰੀ ਜੁਲਾਈ 2026 ਤੋਂ ਅਕਤੂਬਰ 2026 ਤੱਕ ਚਾਰ ਮਹੀਨਿਆਂ ਦੀ ਬਣਦੀ ਕਣਕ ਆਪਣੇ ਸਬੰਧਿਤ ਡਿਪੂ ਹੋਲਡਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਇਹ ਸਕੀਮ ਲਾਗੂ ਕੀਤੀ ਗਈ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਾਸ਼ਨ ਕਾਰਡ ਅਨੁਸਾਰ ਬਣਦੀ ਕਣਕ ਆਪਣੇ ਸਬੰਧਿਤ ਡਿਪੂ ਤੋਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਨਾਂਅ ਲੈ ਕੇ ਫ਼ਿਰੌਤੀ ਮੰਗਣ ਵਾਲੇ ਦੋ ਦੋਸ਼ੀ ਕਾਬੂ
Ad Position 24